ਕਿਹਾ : ਆਮ ਆਦਮੀ ਪਾਰਟੀ ਨੇ 65 ਟਿਕਟਾਂ ਦਲਬਦਲੂਆਂ ਨੂੰ ਦਿੱਤੀਆਂ
ਫਤਹਿਗੜ੍ਹ ਸਾਹਿਬ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਵਿਰੋਧੀ ਪਾਰਟੀਆਂ ’ਤੇ ਸਿਆਸੀ ਦੂਸ਼ਣਬਾਜੀ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫਤਹਿਗੜ੍ਹ ਸਾਹਿਬ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਅਤੇ ਕਾਂਗਰਸ ’ਤੇ ਸਿਆਸੀ ਨਿਸ਼ਾਨੇ ਸਾਧੇੇ। ਸੁਖਬੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 117 ਵਿਚੋਂ 65 ਸੀਟਾਂ ਤੋਂ ਟਿਕਟਾਂ ਦਲ ਬਦਲੂਆਂ ਨੂੰ ਦਿੱਤੀਆਂ ਹਨ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਪੈਸੇ ਲੈ ਕੇ ਟਿਕਟਾਂ ਦੇਣ ਦੇ ਆਰੋਪ ਵੀ ਲਗਾਏ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਤਨਜ਼ ਕਸਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਨੂੰ ਪੰਜਾਬ ਨੂੰ ਲੁੱਟਣਾ ਹੀ ਆਉਂਦਾ ਹੈ, ਕੋਈ ਕੰਮ ਕਰਨਾ ਨਹੀਂ ਆਉਂਦਾ। ਈਡੀ ਵਲੋਂ ਮਾਰੀ ਰੇਡ ’ਤੇ ਬੋਲਦੇ ਹੋਏ ਸੁਖਬੀਰ ਨੇ ਕਿਹਾ ਕਿ ਚੰਨੀ ਅਜੇ 3 ਮਹੀਨੇ ਲਈ ਮੁੱਖ ਮੰਤਰੀ ਬਣਿਆ ਅਤੇ ਇਸਦੇ ਰਿਸ਼ਤੇਦਾਰ ਦੇ ਘਰੋਂ ਕਰੋੜਾਂ ਰੁਪਏ ਮਿਲੇ ਹਨ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …