2.5 C
Toronto
Saturday, November 15, 2025
spot_img
Homeਪੰਜਾਬਸਾਡੀ ਰੀਸ ਕਰ ਰਿਹੈ ਕੇਜਰੀਵਾਲ: ਅਮਰਿੰਦਰ ਸਿੰਘ

ਸਾਡੀ ਰੀਸ ਕਰ ਰਿਹੈ ਕੇਜਰੀਵਾਲ: ਅਮਰਿੰਦਰ ਸਿੰਘ

cap-amrinder-singh-120916pt‘ਆਪ’ ਆਗੂਆਂ ਖਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਉਚ ਪੱਧਰੀ ਜਾਂਚ ‘ਤੇ ਜ਼ੋਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਵਜੋਂ ਉਭਾਰੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਉਹ ਕਿਸੇ ਗੈਰ ਪੰਜਾਬੀ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਉਭਾਰੇ ਜਾਣ ਦਾ ਜ਼ੋਰਦਾਰ ਵਿਰੋਧ ਕਰਦੇ ਰਹੇ ਹਨ ਅਤੇ ਕਰਦੇ ਰਹਿਣਗੇ। ઠਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਭ੍ਰਿਸ਼ਟਾਚਾਰ ਵਿਰੁੱਧ ਬੋਲਣ ਦਾ ਨੈਤਿਕ ਅਧਿਕਾਰ ਨਹੀਂ ਹੈ ਕਿਉਂਕਿ ਉਹ ਆਪਣੇ ਪ੍ਰਮੁੱਖ ਸਕੱਤਰ ਰਾਜਿੰਦਰ ਕੁਮਾਰ, ਜੋ ਭ੍ਰਿਸ਼ਟਾਚਾਰ ਦੇ ਕੇਸ ਵਿਚ ਫੜੇ ਗਏ ਸਨ, ਦਾ ਪੱਖ ਪੂਰਦੇ ਰਹੇ ਹਨ।
ਹਲਕਾ ਪਾਇਲ ਦੇ ਸੀਨੀਅਰ ਅਕਾਲੀ ਆਗੂ ਜਗਜੀਵਨ ਸਿੰਘ ਦਾ ਕਾਂਗਰਸ ਵਿਚ ਸੁਆਗਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਜਰੀਵਾਲ ਹੁਣ ਕਹਿ ਰਿਹਾ ਹੈ ਕਿ ਉਹ ਬਾਦਲਾਂ ਨੂੰ ਜੇਲ੍ਹ ਭੇਜੇਗਾ, ਇਹ ਕੰਮ ਤਾਂ ਉਹ ਸਾਲ 2002 ਵਿੱਚ ਹੀ ਕਰ ਚੁੱਕੇ ਹਨ ਅਤੇ ਬਾਦਲ ਸਰਕਾਰੀ ਗਵਾਹਾਂ ਨੂੰ ਮੁਕਰਾ ਕੇ ਹੀ ਉਸ ਕੇਸ ਵਿਚੋਂ ਬਚ ਸਕੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਬਾਦਲ ਵਿਰੋਧੀ ਭਾਵਨਾਵਾਂ ਦਾ ਲਾਹਾ ਲੈਣ ਦਾ ਯਤਨ ਕਰ ਰਿਹਾ ਹੈ ਪਰ ਉਸ ਨੂੰ ਇਸ ਗੱਲ ਦਾ ਪਤਾ ਨਹੀਂ ਹੈ ਕਿ ਉਹ ਉਨ੍ਹਾਂ ਨੂੰ ਕਿਵੇਂ ਜੇਲ੍ਹ ਭੇਜੇਗਾ ਪਰ ‘ਮੈਂ ਇਹ ਜਾਣਦਾ ਹਾਂ ਤੇ ਪਹਿਲਾਂ ਵੀ ਇਹ ਕੰਮ ਕਰ ਚੁੱਕਾ ਹਾਂ ਅਤੇ ਮੁੜ ਉਨ੍ਹਾਂ ਨੂੰ ਜੇਲ੍ਹ ਭੇਜਾਂਗਾ।’
ਕੇਜਰੀਵਾਲ ਵੱਲੋਂ ਕਾਂਗਰਸ ਦੀ ਅਕਾਲੀ ਦਲ ਨਾਲ ਮਿਲੀਭੁਗਤ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਿਚ ਰੱਤੀ ਭਰ ਵੀ ਸੱਚਾਈ ਨਹੀਂ ਹੈ ਕਿਉਂਕਿ ਜਿਹੜੀਆਂ ਗੱਲਾਂ ਉਹ ਬਾਦਲ ਦੇ ਖ਼ਿਲਾਫ਼ ਅੱਜ ਕਰ ਰਿਹਾ ਹੈ, ਇਹ ਗੱਲਾਂ ਉਹ ਪਹਿਲਾਂ ਹੀ ਕਰ ਚੁੱਕੇ ਹਨ। ਉਨ੍ਹਾਂ ‘ਆਪ’ ਆਗੂਆਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਲੱਗ ਰਹੇ ਦੋਸ਼ਾਂ ਦੀ ਉੱਚ ਪੱਧਰੀ ਕਰਵਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਦੋਸ਼ ਕਿਸੇ ਹੋਰ ਨੇ ਨਹੀਂ ਸਗੋਂ ਉਨ੍ਹਾਂ ਦੀ ਪਾਰਟੀ ਦੇ ਸੇਵਾਮੁਕਤ ઠਕਰਨਲ ਤੇ ਵਿਧਾਇਕ ਦਵਿੰਦਰ ਸਹਿਰਾਵਤ ਨੇ ਲਾਏ ਹਨ। ઠਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣਗੇ। ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਵੀ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਬਾਰੇ ਕਹਿ ਚੁੱਕੇ ਹਨ। ‘ਆਪ’ ਨੇ ਕਰਜ਼ਾ ਮੁਆਫੀ ਦੇ ਹੱਕ ਵਿਚ ਹਾਲੇ ਇਕ ਦਿਨ ਪਹਿਲਾਂ ਐਲਾਨ ਕੀਤਾ ਹੈ, ਜੋ ਕਾਂਗਰਸ ਦੇ ਐਲਾਨਾਂ ਦੀ ਚੋਰੀ ਹੈ। ‘ਆਪ’ ਲਈ ਇਹ ਕੰਮ ਇਕ ਪੱਤਰਕਾਰ ਕਰ ਰਿਹਾ ਹੈ।ਪੰਜਾਬੀ ਸੂਬੇ ਦੀ ਵਰ੍ਹੇਗੰਢ ਮਨਾਉਣ ਬਾਰੇ ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਹੈ। ਕਦੇ ਪੰਜਾਬ ਦੀ ਹੱਦ ਚੀਨ ਨਾਲ ਲੱਗਦੀ ਹੁੰਦੀ ਸੀ।

ਪੰਜਾਬ ਵਿੱਚ ਇਕੱਲਿਆਂ ਹੀ ਚੋਣਾਂ ਲੜੇਗੀ ਕਾਂਗਰਸ
ਰੂਪਨਗਰ/ਬਿਊਰੋ ਨਿਊਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਪੰਜਾਬ ਵਿੱਚ ਇਕੱਲਿਆਂ ਹੀ ਚੋਣ ਲੜੇਗੀ। ਇੱਥੇ ‘ਹਲਕੇ ਵਿਚ ਕੈਪਟਨ’ ਪ੍ਰੋਗਰਾਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ਼ੁਰੂ ਵਿੱਚ ਧਰਮ ਨਿਰਪੱਖ ਤਾਕਤਾਂ ਦੇ ਗਠਜੋੜ ਦੀ ਵਕਾਲਤ ਕੀਤੀ ਸੀ ਪ੍ਰੰਤੂ ਹੁਣ ਸਥਿਤੀ ਬਦਲ ਚੁੱਕੀ ਹੈ। ਕਾਂਗਰਸ ਹੋਰਨਾਂ ਪਾਰਟੀਆਂ ਤੋਂ ਕਿਤੇ ਅੱਗੇ ਹੈ ਅਤੇ ਇਸ ਦਾ ਕਿਸੇ ਵੀ ਧਿਰ ਨਾਲ ਕੋਈ ਮੁਕਾਬਲਾ ਨਹੀਂ ਹੈ। ਪੀਪਲਜ਼ ਪਾਰਟੀ ਆਫ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ (ਲੌਂਗੋਵਾਲ) ਦੋਵੇਂ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ਬਸਪਾ ਨੇ ਸਾਰੀਆਂ ਸੀਟਾਂ ‘ਤੇ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ ઠਅਤੇ ਖੱਬੀਆਂ ਪਾਰਟੀਆਂ ਫ਼ੈਸਲਾ ਨਹੀਂ ਕਰ ਸਕੀਆਂ। ਇਸ ਲਈ ਕਾਂਗਰਸ ਨੇ ਇਕੱਲਿਆਂ ਚੋਣ ਲੜਨ ਲਈ ਆਪਣੀ ਲੜਾਈ ਭਖਾ ਦਿੱਤੀ ਹੈ।

RELATED ARTICLES
POPULAR POSTS