Breaking News
Home / ਪੰਜਾਬ / ਮਾਹੀ ਗਿੱਲ ਅਤੇ ਹੌਬੀ ਧਾਲੀਵਾਲ ਭਾਜਪਾ ’ਚ ਸ਼ਾਮਲ

ਮਾਹੀ ਗਿੱਲ ਅਤੇ ਹੌਬੀ ਧਾਲੀਵਾਲ ਭਾਜਪਾ ’ਚ ਸ਼ਾਮਲ

ਗਜੇਂਦਰ ਸਿੰਘ ਸ਼ੇਖਾਵਤ ਅਤੇ ਮਨੋਹਰ ਲਾਲ ਖੱਟਰ ਨੇ ਪਾਰਟੀ ’ਚ ਕੀਤਾ ਸਵਾਗਤ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬੀ ਫਿਲਮ ਅਦਾਕਾਰਾ ਮਾਹੀ ਗਿੱਲ ਅਤੇ ਪੰਜਾਬੀ ਫਿਲਮ ਅਦਾਕਾਰ ਹੌਬੀ ਧਾਲੀਵਾਲ ਅੱਜ ਚੰਡੀਗੜ੍ਹ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ। ਇਨ੍ਹਾਂ ਦਾ ਪਾਰਟੀ ’ਚ ਸਵਾਗਤ ਪੰਜਾਬ ’ਚ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਦੁਸ਼ਿਅੰਤ ਗੌਤਮ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤਾ। ਇਸ ਮੌਕੇ ਸ਼ੇਖਾਵਤ, ਖੱਟਰ ਅਤੇ ਗੌਤਮ ਦਾ ਕਹਿਣਾ ਸੀ ਕਿ ਭਾਰਤੀ ਜਨਤਾ ਪਾਰਟੀ ਹਰ ਸੂਬੇ ਵਿਚ ਅੱਗੇ ਵਧ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਸਮਝਦਾਰ ਵਿਅਕਤੀ ਭਾਜਪਾ ਨਾਲ ਜੁੜ ਰਿਹਾ ਹੈ ਅਤੇ ਪਾਰਟੀ ਦੀ ਤਰੱਕੀ ਲਈ ਕੰਮ ਵੀ ਕਰ ਰਿਹਾ ਹੈ। ਇਸ ਮੌਕੇ ਮਾਹੀ ਗਿੱਲ ਨੇ ਕਿਹਾ ਕਿ ਮੈਂ ਲੰਬੇ ਸਮੇਂ ਤੋਂ ਪੰਜਾਬ ਲਈ ਕੁੁਝ ਕਰਨਾ ਸੋਚ ਰਹੀ ਸੀ ਅਤੇ ਹੁਣ ਮੈਨੂੰ ਇਕ ਚੰਗਾ ਪਲੇਟਫਾਰਮ ਮਿਲਿਆ ਹੈ। ਇਸ ਮੌਕੇ ਹੌਬੀ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੀ ਵਾਰ ਕੋਈ ਸਿਆਸੀ ਪਾਰਟੀ ਦੀ ਮੈਂਬਰਸ਼ਿਪ ਲਈ ਹੈ।

 

Check Also

ਦਲਵੀਰ ਗੋਲਡੀ ਮੁੜ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ

ਭੁਪੇਸ਼ ਬਘੇਲ, ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਮੌਕੇ ਵੱਲੋਂ ਕੀਤਾ ਗਿਆ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ …