ਪੰਜਾਬ ’ਚ ਚੋਣਾਂ ਤੋਂ 13 ਦਿਨ ਪਹਿਲਾਂ ਡੇਰਾ ਮੁਖੀ ਨੂੰ ਰਾਹਤ
ਰੋਹਤਕ/ਬਿੳੂਰੋ ਨਿੳੂਜ਼
ਹਰਿਆਣਾ ’ਚ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦੇ ਦਿੱਤੀ ਹੈ। ਧਿਆਨ ਰਹੇ ਕਿ ਰਾਮ ਰਹੀਮ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿਚ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ। ਪੈਰੋਲ ਤੋਂ ਬਾਅਦ ਜੇਲ੍ਹ ਦੇ ਨੇੜਲੇ ਇਲਾਕਿਆਂ ਵਿਚ ਪੁਲਿਸ ਦੀ ਚੌਕਸੀ ਵਧਾ ਦਿੱਤੀ ਗਈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਹਰਿਆਣਾ ਦੇ ਜੇਲ੍ਹ ਮੰਤਰੀ ਦਾ ਬਿਆਨ ਆਇਆ ਸੀ ਕਿ ਪੈਰੋਲ ਲੈਣਾ ਹਰ ਇਕ ਕੈਦੀ ਦਾ ਅਧਿਕਾਰ ਹੈ। ਪੈਰੋਲ ਦੌਰਾਨ ਇਕ ਸ਼ਰਤ ਇਹ ਰੱਖੀ ਗਈ ਹੈ ਕਿ ਉਹ 21 ਦਿਨ ਪੁਲਿਸ ਦੀ ਨਿਗਰਾਨੀ ਹੇਠ ਹੀ ਰਹੇਗਾ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਸਰਕਾਰ ਰਾਮ ਰਹੀਮ ਨੂੰ ਜੇਲ੍ਹ ’ਚੋਂ ਬਾਹਰ ਕੱਢ ਕੇ ਪੰਜਾਬ ਦੀਆਂ ਚੋਣਾਂ ਦੌਰਾਨ ਵੋਟਾਂ ਨੂੰ ਆਪਣੇ ਪੱਖ ਵਿਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਧਿਆਨ ਰਹੇ ਕਿ ਆਉਂਦੀ 20 ਫਰਵਰੀ ਨੂੰ ਪੰਜਾਬ ਵਿਚ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ।
Check Also
ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ
ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ …