ਰੈਲੀ ਦੌਰਾਨ ਕਰੋਨਾ ਨਿਯਮਾਂ ਦੀ ਉਲੰਘਣਾ ਕਰਕੇ ਦਰਜ ਹੋਇਆ ਮਾਮਲਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਅਪਰਾਧਕ ਮਾਮਲਾ ਦਰਜ ਹੋ ਗਿਆ ਹੈ। ਇਹ ਮਾਮਲਾ ਥਾਣਾ ਸਿਟੀ ਫਰੀਦਕੋਟ ਵਿਚ ਦਰਜ ਕੀਤਾ ਗਿਆ, ਸੁਖਬੀਰ ਦੇ ਨਾਲ ਹੀ ਫਰੀਦਕੋਟ ਤੋਂ ਅਕਾਲੀ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਹ ਕੇਸ ਚੋਣ ਰਿਟਰਨਿੰਗ ਅਫਸਰ ਵਲੋਂ ਕੀਤੀ ਗਈ ਲਿਖਤ ਸਿਫਾਰਸ਼ ਤੋਂ ਬਾਅਦ ਹੀ ਦਰਜ ਕੀਤਾ ਗਿਆ ਹੈ। ਸੁਖਬੀਰ ਬਾਦਲ ਅਤੇ ਬੰਟੀ ਰੋਮਾਣਾ ਖਿਲਾਫ ਸਰਕਾਰੀ ਹੁਕਮ ਨਾ ਮੰਨਣ ਕਰਕੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਇਸਦੀ ਸ਼ਿਕਾਇਤ ਆਮ ਆਦਮੀ ਪਾਰਟੀ ਵਲੋਂ ਵੀ ਕੀਤੀ ਗਈ ਸੀ। ਰਿਟਰਨਿੰਗ ਅਫਸਰ ਵਲੋਂ ਲਿਖੇ ਸਿਫਾਰਸ਼ ਪੱਤਰ ਵਿਚ ਕਿਹਾ ਗਿਆ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਫਰੀਦਕੋਟ ਦੀ ਅਨਾਜ ਮੰਡੀ ਵਿਚ ਚੁਣਾਵੀ ਰੈਲੀ ਕੀਤੀ ਗਈ ਸੀ, ਜਿਸ ਵਿਚ ਕਰੀਬ 6 ਹਜ਼ਾਰ ਤੋਂ ਵੱਧ ਵਿਅਕਤੀਆਂ ਦਾ ਇਕੱਠ ਸੀ, ਜਿਸਦੀ ਵੀਡੀਓਗ੍ਰਾਫੀ ਵੀ ਚੋਣ ਕਮਿਸ਼ਨ ਦੀ ਟੀਮ ਵਲੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕਰੋਨਾ ਦੀ ਤੀਜੀ ਲਹਿਰ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਵਲੋਂ ਇਨਡੋਰ ਵਿਚ 500 ਅਤੇ ਆੳੂਟਡੋਰ ਵਿਚ 1000 ਵਿਅਕਤੀਆਂ ਦੇ ਇਕੱਠ ਨੂੰ ਇਜਾਜ਼ਤ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਇਹ ਮਾਮਲਾ ਅਦਾਲਤ ਤੱਕ ਪਹੁੰਚ ਗਿਆ ਤਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਮੀਦਵਾਰ ਨੂੰ ਛੇ-ਛੇ ਮਹੀਨੇ ਦੀ ਸਜ਼ਾ ਵੀ ਹੋ ਸਕਦੀ ਹੈ।