ਕਿਹਾ : ਕਾਂਗਰਸ ਨੇ ਸਿੱਖਾਂ ਦਾ ਕਤਲੇਆਮ ਕਰਵਾਇਆ, ਅਸੀਂ ਦੋਸ਼ੀਆਂ ਨੂੰ ਸਜ਼ਾ ਦਿੱਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੂਅਲ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੁੱਝ ਲੋਕਾਂ ਨੇ ਪੰਜਾਬ ’ਤੇ ਰਾਜ ਕਰਨ ਦੇ ਲਈ ਕਈ ਤਰ੍ਹਾਂ ਦੀਆਂ ਘਟੀਆ ਸਾਜ਼ਿਸ਼ਾਂ ਰਚੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂਆਂ, ਪੀਰਾਂ ਦੀ ਧਰਤੀ ਨੂੰ ਅੱਤਵਾਦ ਦੀ ਅੱਗ ਵਿਚ ਝੋਕਿਆ ਗਿਆ। ਕਾਂਗਰਸ ਪਾਰਟੀ ਨੇ ਸਿੱਖਾਂ ਦਾ ਕਤਲੇਆਮ ਕਰਵਾਇਆ ਤਾਂ ਅਸੀਂ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀ। ਉਨ੍ਹਾਂ ਕਾਂਗਰਸ ਪਾਰਟੀ ’ਤੇ ਤੰਜ ਕਸਦਿਆਂ ਕਿਹਾ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਨੂੰ ਵੀ ਭਾਰਤ ’ਚ ਨਾ ਰੱਖ ਸਕੀ ਪ੍ਰੰਤੂ ਅਸੀਂ ਸ੍ਰੀ ਕਰਤਾਰਪੁਰ ਸਾਹਿਬ ਦਾ ਰਸਤਾ ਖੋਲ੍ਹਿਆ। ਅਸੀਂ ਦੁਨੀਆ ਭਰ ’ਚ ਸਿੱਖਾਂ ਦੀ ਧਾਰਮਿਕ ਆਸਥਾ ਨੂੰ ਵਧਾਉਣ ਲਈ ਇਮਾਨਦਾਰੀ ਨਾਲ ਯਤਨ ਕੀਤਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਰਚੂਅਲ ਰੈਲੀ ਦੀ ਸ਼ੁਰੂਆਤ ਸਤਿ ਸ੍ਰੀ ਅਕਾਲ ਦੇ ਨਾਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪੰਜਾਬ ’ਚੋਂ ਰੈਲੀ ਨਾਲ ਜੁੜੇ ਲੋਕਾਂ ਦਾ ਸਵਾਗਤ ਕੀਤਾ। ਅੰਤ ’ਚ ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਰਾਹਤ ਮਿਲਣ ਮਗਰੋਂ ਉਹ ਪੰਜਾਬ ਦੇ ਲੋਕਾਂ ਨੂੰ ਆ ਕੇ ਮਿਲਣਗੇ।
Check Also
ਅਫ਼ਗਾਨਿਸਤਾਨ ’ਚ ਆਇਆ 5.8 ਦੀ ਤੀਬਰਤਾ ਵਾਲਾ ਭੁਚਾਲ
ਜੰਮੂ-ਕਸ਼ਮੀਰ ਅਤੇ ਦਿੱਲੀ ਐਨਸੀਆਰ ਵੀ ਝਟਕੇ ਕੀਤੇ ਗਏ ਮਹਿਸੂਸ ਨਵੀਂ ਦਿੱਲੀ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਵਿਚ …