ਕਿਹਾ- ਕਾਂਗਰਸ, ਭਾਜਪਾ ਅਤੇ ਅਕਾਲੀ ਮਿਲ ਕੇ ਲੜ ਰਹੇ ਹਨ ਚੋਣਾਂ
ਚੰਡੀਗੜ੍ਹ/ਬਿੳੂਰੋ ਨਿੳੂਜ਼
ਆਮ ਆਦਮੀ ਪਾਰਟੀ ਦੇ ਪੰਜਾਬ ’ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਉੱਠੀ ਸੱਤਾ ਪਰਿਵਰਤਨ ਦੀ ਲੋਕ ਲਹਿਰ ਨੂੰ ਰੋਕਣ ਲਈ ਕਾਂਗਰਸ, ਭਾਜਪਾ ਤੇ ਅਕਾਲੀ ਦਲ ਬਾਦਲ ਆਪਸ ਵਿੱਚ ਰਲ ਕੇ ਵਿਧਾਨ ਸਭਾ ਦੀਆਂ ਚੋਣਾਂ ਲੜ ਰਹੇ ਹਨ। ਭਗਵੰਤ ਨੇ ਕਿਹਾ ਪੰਜਾਬ ਦੀ ਜਨਤਾ ਨੇ ਰਿਵਾਇਤੀ ਸਿਆਸੀ ਪਾਰਟੀਆਂ ਦੀ ਰਾਜ-ਸੱਤਾ ਨੂੰ ਜੜ ਤੋਂ ਪੁੱਟ ਕੇ ‘ਆਪ’ ਦੀ ਸਰਕਾਰ ਸਥਾਪਤ ਕਰਨ ਦਾ ਫ਼ੈਸਲਾ ਕਰ ਲਿਆ ਹੈ, ਜਿਸ ਕਾਰਨ ਸਾਰੇ ਵਿਰੋਧੀ ਦਲ ਬੌਖ਼ਲਾਹਟ ’ਚ ਆ ਗਏ ਹਨ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਲਹਿਰ ਚੱਲ ਰਹੀ ਹੈ, ਪਰ 70 ਸਾਲਾਂ ਤੋਂ ਵਾਰੀ ਬੰਨ੍ਹ ਕੇ ਪੰਜਾਬ ਨੂੰ ਲੁੱਟ ਰਹੇ ਰਿਵਾਇਤੀ ਸਿਆਸੀ ਦਲ ਕਾਂਗਰਸ ਤੇ ਅਕਾਲੀ ਦਲ ਬਾਦਲ ਸਮੇਤ ਭਾਰਤੀ ਜਨਤਾ ਪਾਰਟੀ ਰਲ-ਮਿਲ ਕੇ ਆਮ ਆਦਮੀ ਪਾਰਟੀ ਦਾ ਰਾਹ ਰੋਕਣ ਵਿੱਚ ਲੱਗੀਆਂ ਹੋਈਆਂ ਹਨ। ਭਗਵੰਤ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਲੋਟੂ ਪਾਰਟੀਆਂ ਦੇ ਨਾਪਾਕ ਗੱਠਜੋੜ ਤੋਂ ਜ਼ਰੂਰ ਸਾਵਧਾਨ ਰਹਿਣ।