ਨਵਜੋਤ ਸਿੰਘ ਸਿੱਧੂ ਨੂੰ ਦੱਸਿਆ ਮੁੱਖ ਮੰਤਰੀ ਲਈ ਯੋਗ ਉਮੀਦਵਾਰ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ’ਚ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਚਿਹਰਾ ਨਾ ਬਣਾਏ ਜਾਣ ’ਤੇ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾ ਦਰਦ ਛਲਕਿਆ ਹੈ। ਅੰਮਿ੍ਰਤਸਰ ’ਚ ਚੋਣ ਪ੍ਰਚਾਰ ਕਰ ਰਹੀ ਡਾ. ਸਿੱਧੂ ਨੇ ਕਿਹਾ ਕਿ ਪੰਜਾਬ ’ਚ ਸੀਐਮ ਚਿਹਰਾ ਐਲਾਨ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਮਿਸ ਗਾਈਡ ਕੀਤਾ ਗਿਆ ਸੀ। ਡਾ. ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਹੀ ਮੁੱਖ ਮੰਤਰੀ ਅਹੁਦੇ ਲਈ ਯੋਗ ਉਮੀਦਵਾਰ ਹਨ। ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਇਸ ਵੱਡੀ ਕੁਰਸੀ ਲਈ ਇਕ ਮਾਪਦੰਡ ਨਿਰਧਾਰਿਤ ਕਰਨਾ ਚਾਹੀਦਾ ਹੈ। ਸੀਐਮ ਅਹੁਦੇ ਲਈ ਨਾਮ ਐਲਾਨ ਕਰਨ ਤੋਂ ਪਹਿਲਾਂ ਉਸ ਵਿਅਕਤੀ ਦੀ ਐਜੂਕੇਸ਼ਨ, ਉਸਦੇ ਕੰਮ ਅਤੇ ਇਮਾਨਦਾਰੀ ਨੂੰ ਵੀ ਦੇਖਿਆ ਜਾਣਾ ਚਾਹੀਦਾ ਹੈ। ਡਾ. ਸਿੱਧੂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਪੰਜਾਬ ਮਾਡਲ ਕਾਫੀ ਚੰਗਾ ਹੈ, ਜੇਕਰ ਉਹ ਸੀਐਮ ਬਣ ਜਾਂਦੇ ਤਾਂ 6 ਮਹੀਨਿਆਂ ਵਿਚ ਪੰਜਾਬ ਦੀਆਂ ਮੁਸ਼ਕਲਾਂ ਦੂਰ ਹੋ ਜਾਂਦੀਆਂ। ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਨਵਜੋਤ ਸਿੰਘ ਸਿੱਧੂ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਰਹੇ ਹਨ, ਪਰ ਜਦੋਂ ਦਾ ਸੀਐਮ ਚਿਹਰੇ ਵਜੋਂ ਚਰਨਜੀਤ ਸਿੰਘ ਚੰਨੀ ਦੇ ਨਾਮ ਦਾ ਐਲਾਨ ਹੋਇਆ ਹੈ ਤਾਂ ਸਿੱਧੂ ਕੁਝ ਸ਼ਾਂਤ ਹੋ ਗਏ ਹਨ। ਸਿੱਧੂ ਹੁਣ ਸਿਰਫ ਆਪਣੇ ਚੋਣ ਹਲਕੇ ਵਿਚ ਹੀ ਵੋਟਾਂ ਮੰਗ ਰਹੇ ਹਨ ਅਤੇ ਉਨ੍ਹਾਂ ਦੇ ਚਿਹਰੇ ’ਤੇ ਨਰਾਜ਼ਗੀ ਵੀ ਸਾਫ ਦਿਖਾਈ ਦਿੰਦੀ ਹੈ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …