ਜਲੰਧਰ : ਭਾਰਤ ਦੇ ਚੋਣ ਕਮਿਸ਼ਨਰ ਏਕੇ ਜੋਤੀ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਵਲੋਂ ਪੰਜਾਬ ‘ਚ ਆਜ਼ਾਦ ਤੇ ਨਿਰਪੱਖ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਨਸ਼ਿਆਂ ਤੇ ਪੈਸੇ ਦੀ ਵਰਤੋਂ ਨੂੰ ਰੋਕਣ ਲਈ ਵੀ ਚੋਣ ਕਮਿਸ਼ਨ ਵਲੋਂ ਸਖਤ ਕਦਮ ਉਠਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੇਡ ਨਿਊਜ਼ ‘ਤੇ ਨਜ਼ਰ ਰੱਖਣ ਲਈ ਵੀ ਮੀਡੀਆ ਕਮੇਟੀਆਂ ਬਣਾਈਆਂ ਜਾਣਗੀਆਂ, ਜਿਨ੍ਹਾਂ ਵਲੋਂ ਪੇਡ ਨਿਊਜ਼ ਬਾਰੇ ਸਾਰੀ ਜਾਣਕਾਰੀ ਤੁਰੰਤ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਇਆ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਿਰਪੱਖ ਚੋਣਾਂ ਲਈ ਲੰਬੇ ਸਮੇਂ ਤੋਂ ਇਕੋ ਥਾਂ ‘ਤੇ ਤਾਇਨਾਤ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣਗੇ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …