Breaking News
Home / ਪੰਜਾਬ / ਮਾਇਆਵਤੀ ਨੇ ਅਕਾਲੀ ਦਲ-ਬਸਪਾ ਗਠਜੋੜ ਨੂੰ ਜਿਤਾਉਣ ਦੀ ਕੀਤੀ ਅਪੀਲ

ਮਾਇਆਵਤੀ ਨੇ ਅਕਾਲੀ ਦਲ-ਬਸਪਾ ਗਠਜੋੜ ਨੂੰ ਜਿਤਾਉਣ ਦੀ ਕੀਤੀ ਅਪੀਲ

ਨਵਾਂਸ਼ਹਿਰ ’ਚ ਚੋਣ ਰੈਲੀ ਨੂੰ ਕੀਤਾ ਸੰਬੋਧਨ
ਨਵਾਂਸ਼ਹਿਰ/ਬਿੳੂਰੋ ਨਿੳੂਜ਼
ਬਹੁਜਨ ਸਮਾਜ ਪਾਰਟੀ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣ ਲੜ ਰਹੀ ਹੈ। ਇਸਦੇ ਚੱਲਦਿਆਂ ਬਸਪਾ ਸੁਪਰੀਮੋ ਮਾਇਆਵਤੀ ਨੇ ਨਵਾਂਸ਼ਹਿਰ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਮਾਇਆਵਤੀ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਮਜਬੂਰੀ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ। ਮਾਇਆਵਤੀ ਨੇ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਵੋਟ ਪਾ ਕੇ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਮਾਇਆਵਤੀ ਨੇ ਪਰਕਾਸ਼ ਸਿੰਘ ਬਾਦਲ ਦੀਆਂ ਤਾਰੀਫਾਂ ਵੀ ਕੀਤੀਆਂ। ਇਸ ਮੌਕੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ-ਬਸਪਾ ਗੱਠਜੋੜ ਨੂੰ ਇਤਿਹਾਸਕ ਦੱਸਿਆ ਅਤੇ ਕਿਹਾ ਕਿ ਮਾਇਆਵਤੀ ਦੀ ਯੂਪੀ ਸਰਕਾਰ ਨੇ ਸੂਬੇ ਵਿੱਚੋਂ ਮਾਫੀਆ ਰਾਜ ਖਤਮ ਕੀਤਾ ਸੀ। ਸੁਖਬੀਰ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਪੰਜ ਸਾਲ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਪੰਜਾਬ ਵਿਚ ਜਿੰਨੀਆਂ ਵੀ ਸਕੀਮਾਂ ਵਿਚੋਂ ਲੋਕਾਂ ਦੇ ਨਾਮ ਕੱਟੇ ਗਏ ਹਨ, ਉਨ੍ਹਾਂ ਦੇ ਨਾਮ ਮੁੜ ਸ਼ਾਮਲ ਕੀਤੇ ਜਾਣਗੇ।

Check Also

ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ

ਵਿਧਾਨ ਸਭਾ ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਸਿਹਰਾ ’ਚ ਵਾਪਰੀ ਘਟਨਾ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ …