ਹਰ ਫਸਲ ’ਤੇ ਮਿਲੇਗੀ ਐਮਐਸਪੀ ਅਤੇ ਨੈਸ਼ਨਲ ਹਾਈਵੇ ਕੀਤੇ ਜਾਣਗੇ ਟੋਲ ਫਰੀ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨੀ ਮੰਗਾਂ ਮਨਵਾਉਣ ਲਈ ਦਿੱਲੀ ਫਤਿਹ ਕਰਨ ਤੋਂ ਬਾਅਦ ਪੰਜਾਬ ਦੇ ਚੋਣ ਮੈਦਾਨ ’ਚ ਨਿੱਤਰੇ ਸੰਯੁਕਤ ਸਮਾਜ ਮੋਰਚੇ ਵੱਲੋਂ ਅੱਜ ਆਪਣਾ ‘ਚੋਣ ਇਕਰਾਰਨਾਮਾ’ ਨਾਮ ਹੇਠ 25 ਪੁਆਇੰਟਾਂ ਵਾਲਾ ਮੈਨੀਫੈਸਟੋ ਜਾਰੀ ਕੀਤਾ ਗਿਆ। ਇਸ ਮੌਕੇ ਸੰਯੁਕਤ ਸਮਾਜ ਮੋਰਚੇ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਗਏ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਸਿਰਫ਼ ਉਹ ਹੀ ਵਾਅਦੇ ਕਰਾਂਗੇ ਜੋ ਪੂਰੇ ਕੀਤੇ ਜਾ ਸਕਣਗੇ। ਚੰਡੀਗੜ੍ਹ ’ਚ ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਫਲ, ਸਬਜ਼ੀਆਂ ਸਮੇਤ ਹਰ ਫਸਲ ’ਤੇ ਐਮ ਐਸ ਪੀ ਮਿਲੇਗੀ। ਇਸ ਤੋਂ ਇਲਾਵਾ ਪੰਜਾਬ ’ਚ ਸਾਰੇ ਨੈਸ਼ਨਲ ਹਾਈਵੇ ਟੋਲ ਫਰੀ ਕੀਤੇ ਜਾਣਗੇ। ਇਸ ਮੌਕੇ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ’ਚ ਸਾਡੀ ਸਰਕਾਰ ਬਣੀ ਤਾਂ ਪੰਜਾਬ ਵਿਧਾਨ ਸਭਾ ਸਾਲ ’ਚ 90 ਦਿਨ ਕੰਮ ਕਰੇਗੀ, ਜਿਸ ’ਚ 75 ਫੀਸਦੀ ਵਿਧਾਇਕਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇਗਾ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …