Breaking News
Home / ਪੰਜਾਬ / ਬੈਂਸ ਅਤੇ ਕਾਂਗਰਸੀ ਉਮੀਦਵਾਰ ਕੜਵਲ ਦੀ ਹੋਵੇਗੀ 24 ਘੰਟੇ ਨਿਗਰਾਨੀ

ਬੈਂਸ ਅਤੇ ਕਾਂਗਰਸੀ ਉਮੀਦਵਾਰ ਕੜਵਲ ਦੀ ਹੋਵੇਗੀ 24 ਘੰਟੇ ਨਿਗਰਾਨੀ

ਪੰਜਾਬ ’ਚ ਚੋਣ ਕਮਿਸ਼ਨ ਦਾ ਵੱਡਾ ਫੈਸਲਾ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਲੁਧਿਆਣਾ ਦੀ ਆਤਮ ਨਗਰ ਵਿਧਾਨ ਸਭਾ ਸੀਟ ਵੀ ਅਹਿਮ ਬਣ ਗਈ ਹੈ। ਇੱਥੇ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਚੋਣ ਕਮਿਸ਼ਨ ਨੇ ਵੱਡਾ ਕਦਮ ਚੁੱਕਿਆ ਹੈ। ਇਸਦੇ ਤਹਿਤ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਵੀਡੀਓ ਰਾਹੀਂ ਨਿਗਰਾਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਚੱਲਦਿਆਂ ਚੋਣ ਕਮਿਸ਼ਨ ਨੇ ਇੱਥੇ ਵੀਡੀਓ ਟੀਮਾਂ ਨੂੰ ਤੈਨਾਤ ਕਰ ਦਿੱਤਾ ਹੈ। ਰਿਟਰਨਿੰਗ ਅਫਸਰ ਨੇ ਨਿਰਦੇਸ਼ ਦਿੱਤੇ ਹਨ ਕਿ 24 ਘੰਟੇ ਬੈਂਸ ਅਤੇ ਕੜਵਲ ਵੀਡੀਓ ਟੀਮ ਦੀ ਨਿਗਰਾਨੀ ਵਿਚ ਰਹਿਣਗੇ। ਇਨ੍ਹਾਂ ਦੀਆਂ ਚੋਣ ਰੈਲੀਆਂ ਦੀ ਵੀਡੀਓ ਨਿਗਰਾਨੀ ਹੋਵੇਗੀ ਤਾਂ ਕਿ ਕੋਈ ਵੀ ਹਿੰਸਕ ਘਟਨਾ ਨਾ ਹੋ ਸਕੇ।
ਜ਼ਿਕਰਯੋਗ ਹੈ ਕਿ ਆਤਮ ਨਗਰ ਵਿਚ ਪਿਛਲੇ ਦਿਨੀਂ ਬੈਂਸ ਅਤੇ ਕੜਵਾਲ ਦੇ ਸਮਰਥਕਾਂ ਵਿਚਾਲੇ ਹਿੰਸਕ ਝੜਪ ਹੋ ਗਈ ਸੀ। ਇਸ ਦੌਰਾਨ ਗੋਲੀ ਵੀ ਚੱਲੀ। ਇਸ ਮਾਮਲੇ ਵਿਚ ਪੁਲਿਸ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਗਿ੍ਰਫਤਾਰ ਕਰ ਲਿਆ ਸੀ, ਹਾਲਾਂਕਿ ਚੋਣ ਕਮਿਸ਼ਨ ਦੇ ਦਖਲ ਤੋਂ ਬਾਅਦ ਬੈਂਸ ਨੂੰ ਰਿਹਾਅ ਵੀ ਕਰ ਦਿੱਤਾ ਗਿਆ ਸੀ। ਫਿਰ ਵੀ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …