ਸੱਤਾ ਵਿਚ ਆਉਣ ’ਤੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਕੀਤਾ ਵਾਅਦਾ
ਲਖਨਊ/ਬਿਊਰੋ ਨਿਊਜ਼
ਕਾਂਗਰਸ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਚੋਣਾਂ ਲਈ ਕਾਂਗਰਸ ਪਾਰਟੀ ਦਾ ਚੋਣ ਮੈਨੀਫੈਸਟੋ ਲਖਨਊ ’ਚ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਨੀਫੈਸਟੋ ਸਬੰਧੀ ਸਾਰੇ ਸੁਝਾਅ ਯੂ.ਪੀ. ਦੀ ਜਨਤਾ ਕੋਲੋਂ ਲਏ ਗਏ ਹਨ। ਪਿ੍ਰਅੰਕਾ ਨੇ ਕਿਹਾ ਕਿ ਉਤਰ ਪ੍ਰਦੇਸ਼ ’ਚ ਕਾਂਗਰਸ ਦੇ ਸੱਤਾ ਵਿਚ ਆਉਣ ਤੋਂ 10 ਦਿਨਾਂ ਦੇ ਅੰਦਰ-ਅੰਦਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਿਜਲੀ ਦੇ ਬਿੱਲ ਅੱਧੇ ਕਰ ਦਿੱਤੇ ਜਾਣਗੇ ਤੇ ਬਕਾਇਆ ਬਿਜਲੀ ਬਿਲ ਮੁਆਫ ਕੀਤੇ ਜਾਣਗੇ। ਕਾਂਗਰਸ ਦੇ ਚੋਣ ਮੈਨੀਫੈਸਟੋ ’ਚ 20 ਲੱਖ ਸਰਕਾਰੀ ਰੋਜ਼ਗਾਰ ਅਤੇ 10 ਲੱਖ ਰੁਪਏ ਤੱਕ ਮੁਫਤ ਇਲਾਜ ਦੀ ਸਹੂਲਤ ਦੀ ਗੱਲ ਕੀਤੀ ਗਈ ਹੈ। ਇਸੇ ਤਰ੍ਹਾਂ 10ਵੀਂ ਅਤੇ 12ਵੀਂ ਪਾਸ ਬੇਟੀਆਂ ਨੂੰ ਸਮਾਰਟ ਫੋਨ ਅਤੇ ਸਕੂਟੀ ਦੇਣ ਦਾ ਵਾਅਦਾ ਵੀ ਕੀਤਾ ਗਿਆ ਹੈ। ਇਸ ਮੌਕੇ ਪਿ੍ਰਅੰਕਾ ਗਾਂਧੀ ਨੇ ਭਾਰਤੀ ਜਨਤਾ ਪਾਰਟੀ ’ਤੇ ਸਿਆਸੀ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਭਾਜਪਾ ਨੇ ਜਿਹੜੇ ਵਾਅਦੇ ਚੋਣ ਮੈਨੀਫੈਸਟੋ ਵਿਚ ਕੀਤੇ ਸਨ ਉਨ੍ਹਾਂ ਵਿਚੋਂ ਚੌਥਾ ਹਿੱਸਾ ਵਾਅਦੇ ਵੀ ਪੂਰੇ ਨਹੀਂ ਕੀਤੇ। ਜ਼ਿਕਰਯੋਗ ਹੈ ਕਿ ਉਤਰ ਪ੍ਰਦੇਸ਼ ਵਿਚ ਭਲਕੇ 10 ਫਰਵਰੀ ਨੂੰ ਪਹਿਲੇ ਗੇੜ ਦੌਰਾਨ ਵਿਧਾਨ ਸਭਾ ਲਈ ਵੋਟਾਂ ਪੈਣਗੀਆਂ ਹਨ।