ਕਿਹਾ : ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਭਗਵੰਤ ਦਾ ਨਾਂ ਲਿਆਂਦਾ ਸਾਹਮਣੇ
ਗੁਰਦਾਸਪੁਰ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦਾਸਪੁਰ ਤੋਂ ਅਕਾਲੀ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੰੁਚੇ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਤਿੱਖੇ ਹਮਲੇ ਕੀਤੇ। ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿਚ ਆਮ ਆਦਮੀ ਪਾਰਟੀ ’ਤੇ ਟਿਕਟਾਂ ਵੇਚਣ ਦਾ ਆਰੋਪ ਵੀ ਲਗਾਇਆ। ਉਨ੍ਹਾਂ ਅੱਗੇ ਕਿਹਾ ਕਿ ਵੈਸੇ ਤਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਅੰਦਰ ਜ਼ਿਆਦਾ ਸੀਟਾਂ ਮਿਲਣੀਆਂ ਨਹੀਂ ਪ੍ਰੰਤੂ ਜੇਕਰ ਉਨ੍ਹਾਂ ਨੂੰ ਸਰਕਾਰ ਬਣਾਉਣ ਲਈ ਲੋੜੀਂਦੀਆਂ ਸੀਟਾਂ ਮਿਲ ਵੀ ਜਾਂਦੀਆਂ ਹਨ ਤਾਂ ਫਿਰ ਉਹ ਖੁਦ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਣਗੇ। ਇਸ ਦੇ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਦੀ ਚੋਣ ਲਈ ਦੁਬਾਰਾ ਤੋਂ ਪੰਜਾਬ ਦੇ ਲੋਕਾਂ ਕੋਲੋਂ ਰਾਏ ਲੈਣਗੇ ਅਤੇ ਕਹਿਣਗੇ ਕਿ 50 ਲੱਖ ਲੋਕ ਕੇਜਰੀਵਾਲ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ ਕਿਉਂਕਿ ਭਗਵੰਤ ਮਾਨ ਨੂੰ ਸ਼ਰਾਬ ਪੀਣ ਦੀ ਆਦਤ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਤਾਂ ਸਿਰਫ਼ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਬਣਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਚਰਨਜੀਤ ਸਿੰਘ ਚੰਨੀ ’ਤੇ ਤੰਜ ਕਸਦਿਆਂ ਕਿਹਾ ਕਿ ਜੇਕਰ ਤੁਸੀਂ ਧਾਰਾਂ ਕਢਵਾਉਣੀਆਂ ਹਨ ਤਾਂ ਚੰਨੀ ਨੂੰ ਮੁੱਖ ਮੰਤਰੀ ਚੁਣ ਲਓ ਪ੍ਰੰਤੂ ਜੇਕਰ ਪੰਜਾਬ ਦਾ ਵਿਕਾਸ ਕਰਵਾਉਣਾ ਹੈ ਤਾਂ ਉਹ ਸਿਰਫ਼ ਸ਼ੋ੍ਰਮਣੀ ਅਕਾਲੀ ਦਲ ਹੀ ਕਰ ਸਕਦਾ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …