ਭਲਕੇ ਚੋਣ ਪ੍ਰਚਾਰ ਲਈ ਪੰਜਾਬ ਆਉਣਗੇ ਕੇਜਰੀਵਾਲ ਦੀ ਪਤਨੀ ਅਤੇ ਧੀ
ਚੰਡੀਗੜ੍ਹ/ਬਿਊਰੇ ਨਿਊਜ਼
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਵੱਲੋਂ ਵੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾਵੇਗਾ। ਜਿਸ ਦੇ ਲਈ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਉਨ੍ਹਾਂ ਧੀ ਹਰਿਸ਼ਤਾ ਭਲਕੇ ਪੰਜਾਬ ਆ ਰਹੇ ਹਨ। ਉਨ੍ਹਾਂ ਵੱਲੋਂ ਭਲਕੇ ਸੰਗਰੂਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾਵੇਗਾ। ਇਸ ਚੋਣ ਪ੍ਰਚਾਰ ਦੌਰਾਨ ਸੁਨੀਤਾ ਕੇਜਰੀਵਾਲ ਦੇ ਨਾਲ ਭਗਵੰਤ ਮਾਨ ਦੀ ਮਾਤਾ ਅਤੇ ਭੈਣ ਵੀ ਉਨ੍ਹਾਂ ਦੇ ਨਾਲ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਮਿਲ ਕੇ ਚੋਣ ਪ੍ਰਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੁਨੀਤਾ ਕੇਜਰੀਵਾਲ ਭਲਕੇ ਧੂਰੀ ਦੀਆਂ ਮਹਿਲਾਵਾਂ ਨਾਲ ਗੱਲਬਾਤ ਕਰਨਗੇ ਅਤੇ ਇਸ ਪ੍ਰੋਗਰਾਮ ਦਾ ਨਾਮ ‘ਲੇਖਾ ਮਾਵਾਂ ਧੀਆਂ ਦਾ’ ਰੱਖਿਆ ਗਿਆ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …