ਕਿਹਾ : ਗਰੀਬ ਚੰਨੀ ਨਹੀਂ ਬਲਕਿ ਉਨ੍ਹਾਂ ਨੂੰ ਵੋਟਾਂ ਪਾਉਣ ਵਾਲੇ ਲੋਕ ਨੇ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਖਰ ’ਤੇ ਪਹੁੰਚੇ ਚੋਣ ਪ੍ਰਚਾਰ ਨੂੰ ਛੱਡ ਕੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਪਾਰਲੀਮੈਂਟ ਵਿਚ ਹਾਜ਼ਰੀ ਲਗਵਾਉਣ ਲਈ ਪਹੰੁਚੇ। ਜਿੱਥੇ ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 743 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਰੱਖੀ। ਪ੍ਰੰਤੂ ਦੂਜੇ ਪਾਸੇ ਕਾਂਗਰਸ ਦੇ 8, ਅਕਾਲੀ ਦਲ ਦੇ 2 ਅਤੇ ਭਾਜਪਾ 2 ਸੰਸਦ ਮੈਂਬਰਾਂ ਨੇ ਪਾਰਲੀਮੈਂਟ ਵਿਚ ਪਹੁੰਚਣਾ ਜ਼ਰੂਰੀ ਨਹੀਂ ਸਮਝਿਆ। ਇਹ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਚਿਹਰਾ ਐਲਾਨੇ ਭਗਵੰਤ ਮਾਨ ਨੇ ਅੱਜ ਅੰਮਿ੍ਰਤਸਰ ਵਿਚ ਦਿੱਤੀ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਸ਼ੁਰੂ ਕੀਤੇ ਦੋ ਐਪ ਵੀ ਲਾਂਚ ਕੀਤੇ, ਜਿਸ ਵਿਚ ਡੋਰ ਟੂ ਡੋਰ ਡਿਜੀਟਲ ਕੰਪੇਨ ਵੀ ਸ਼ਾਮਲ ਹੈ। ਇਸ ਐਪ ਰਾਹੀਂ ਭਗਵੰਤ ਮਾਨ ਖੁਦ ਅਤੇ ਅਰਵਿੰਦ ਕੇਜਰੀਵਾਲ ਜਨਤਾ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਦੇਣਗੇ। ਇਸ ਮੌਕੇ ਭਗਵੰਤ ਮਾਨ ਨੇ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ’ਤੇ ਸਿਆਸੀ ਹਮਲੇ ਵੀ ਕੀਤੇ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਵਿਧਾਨ ਸਭਾ ਚੋਣਾਂ ਲਈ ਕੋਈ ਮੁੱਦਾ ਹੀ ਨਹੀਂ। ਇਸ ਲਈ ਉਹ ਪਾਰਲੀਮੈਂਟ ਵਿਚ ਪੈਰ ਨਹੀਂ ਪਾਉਂਦੇ। ਦੂਜੇ ਪਾਸੇ ਉਨ੍ਹਾਂ ਸਿੱਧੂ ਅਤੇ ਚੰਨੀ ’ਤੇ ਤੰਜ ਕਸਦੇ ਹੋਏ ਕਿਹਾ ਕਿ ਚੰਨੀ ਗਰੀਬ ਨਹੀਂ ਹਨ ਪ੍ਰੰਤੂ ਜਿਹੜੇ ਲੋਕ ਅਜਿਹੇ ਲੀਡਰਾਂ ਨੂੰ ਚੁਣਦੇ ਹਨ ਉਹ ਜ਼ਰੂਰ ਗਰੀਬ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਘਰਾਂ ਵਿਚੋਂ ਕਰੋੜਾਂ ਰੁਪਏ ਮਿਲਦੇ ਹਨ ਉਨ੍ਹਾਂ ਨੂੰ ਤੁਸੀਂ ਗਰੀਬ ਕਿਸ ਤਰ੍ਹਾਂ ਮੰਨ ਸਕਦੇ ਹੋ। ਭਾਜਪਾ ’ਤੇ ਸਿਆਸੀ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦਾ ਮਤਲਬ ਹੈ ਭਾਰਤੀ ਜੁਲਮਾ ਪਾਰਟੀ ਦੱਸਿਆ।