ਕਿਹਾ, ਟਕਸਾਲੀ ਕਾਂਗਰਸੀਆਂ ਦੀ ਹੋਈ ਅਣਦੇਖੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ਮਸ਼ੇਰ ਦੂਲੋ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਟਕਸਾਲੀ ਕਾਂਗਰਸੀਆ ਨੂੰ ਅਣਦੇਖਿਆ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਹਾਈਕਮਾਂਡ ਨੂੰ ਵੀ ਨਿਸ਼ਾਨੇ ’ਤੇ ਲਿਆ ਅਤੇ ਕਿਹਾ ਕਿ ਪਾਰਟੀ ਵਿਚ ਕੋਈ ਅਹੁਦਾ ਦੇਣ ਤੋਂ ਪਹਿਲਾਂ ਇਹ ਨਹੀਂ ਦੇਖਿਆ ਜਾਂਦਾ ਕਿ ਸੀਨੀਅਰ ਕੌਣ ਹੈ ਬਲਕਿ ਇਹ ਦੇਖਿਆ ਜਾਂਦਾ ਕਿ ਸਭ ਤੋਂ ਵੱਡਾ ਚਮਚਾ ਕੌਣ ਹੈ। ਚੰਡੀਗੜ੍ਹ ’ਚ ਸਾਬਕਾ ਰਾਜ ਸਭਾ ਮੈਂਬਰ ਦਾ ਕਹਿਣਾ ਸੀ ਕਿ ਜੋ ਕਾਂਗਰਸ ਛੱਡ ਗਏ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਣਾ ਚਾਹੀਦਾ ਹੈ।
ਦੂਲੋਂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਟਿਕਟਾਂ ਦੀ ਵੰਡ ਵਿੱਚ ਧਾਂਦਲੀ ਦੇ ਆਰੋਪ ਲਗਾਏ ਹਨ। ਦੂਲੋ ਨੇ ਕਿਹਾ ਕਿ ਕਾਂਗਰਸ ਵੱਲੋਂ ਟਿਕਟਾਂ ਦੀ ਵੰਡ ਵਿੱਚ ਵੱਡਾ ਧੋਖਾ ਕੀਤਾ ਗਿਆ ਹੈ ਅਤੇ ਜਿਹੜੇ ਵਿਅਕਤੀ ਪਾਰਟੀ ਦੇ ਮੁੱਢਲੇ ਮੈਂਬਰ ਵੀ ਨਹੀਂ ਹਨ, ਉਨ੍ਹਾਂ ਨੂੰ ਵੀ ਟਿਕਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਐਚ.ਐਸ.ਹੰਸਪਾਲ, ਰਮਨ ਬਹਿਲ ਅਤੇ ਜਗਮੋਹਨ ਕੰਗ ਵਰਗੇ ਦਿੱਗਜ ਆਗੂ ਪਾਰਟੀ ਛੱਡ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਵਿੱਚ ਸੋਨੀਆ ਗਾਂਧੀ ਨੂੰ ਦਖਲ ਦੇ ਕੇ ਪੰਜਾਬ ਵਿੱਚ ਕਾਂਗਰਸ ਨੂੰ ਵੇਚਣ ਵਾਲਿਆਂ ਦੀ ਪਹਿਚਾਣ ਕਰਨੀ ਚਾਹੀਦੀ ਹੈ।
Check Also
ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ …