ਫੂਲਕਾ ਦੀ ਨਰਾਜ਼ਗੀ ਦੀਆਂ ਖ਼ਬਰਾਂ ਨੂੰ ਕੀਤਾ ਖਾਰਜ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਤੀਜੀ ਸੂਚੀ ਸਤੰਬਰ ਮਹੀਨੇ ਦੇ ਅੰਤਿਮ ਹਫ਼ਤੇ ਵਿੱਚ ਐਲਾਨ ਦਿੱਤੀ ਜਾਵੇਗੀ। ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਖਿਆ ਹੈ ਕਿ ਤੀਜੀ ਸੂਚੀ ਵਿੱਚ ਕਰੀਬ 50 ਉਮੀਦਵਾਰਾਂ ਦਾ ਨਾਮ ਸ਼ਾਮਲ ਹੋਵੇਗਾ। ਉਨ੍ਹਾਂ ਆਖਿਆ ਕਿ ਸੂਚੀ ਉੱਤੇ ਕੰਮ ਚੱਲ ਰਿਹਾ ਹੈ ਤੇ ਉਮੀਦ ਹੈ ਕਿ ਛੇਤੀ ਪੂਰਾ ਕਰਕੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਹਰਸਿਮਰਤ ਕੌਰ ਬਾਦਲ ਵੱਲੋਂ ‘ਆਪ’ ਨੂੰ ਕਾਂਗਰਸ ਦੀ ‘ਬੀ’ ਟੀਮ ਸਬੰਧੀ ਦਿੱਤੇ ਗਏ ਬਿਆਨ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਆਖਿਆ ਕਿ ‘ਬੀ’ ਨਹੀਂ ਸਗੋਂ ਲੋਕਾਂ ਦੀ ‘ਏ’ ਟੀਮ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਐਚ.ਐਸ. ਫੂਲਕਾ ਦੀ ਨਾਰਾਜ਼ਗੀ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖ਼ਾਰਜ ਕੀਤਾ। ਉਨ੍ਹਾਂ ਆਖਿਆ ਕਿ ਇੱਕ ਸਾਜ਼ਿਸ਼ ਤਹਿਤ ਵਿਰੋਧੀ ਪਾਰਟੀਆਂ ਅਜਿਹਾ ਕਰ ਰਹੀਆਂ ਹਨ।
Check Also
ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ
ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …