ਨਵੀਂ ਦਿੱਲੀ/ਬਿਊਰੋ ਨਿਊਜ਼
ਕਰਨਾਟਕ ਵਿਚ ਚੱਲ ਰਹੇ ਹਿਜਾਬ ਵਿਵਾਦ ਨੂੰ ਲੈ ਕੇ ਹਾਈਕੋਰਟ ਵਿਚ ਲਗਾਤਾਰ ਵੀਰਵਾਰ ਨੂੰ ਤੀਜੇ ਦਿਨ ਵੀ ਸੁਣਵਾਈ ਹੋਈ। ਹਾਈਕੋਰਟ ਨੇ ਇਸ ਮਾਮਲੇ ਵਿਚ ਫੈਸਲਾ ਆਉਣ ਤੱਕ ਸਕੂਲ-ਕਾਲਜ ਵਿਚ ਧਾਰਮਿਕ ਕੱਪੜੇ ਪਹਿਨਣ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਅਸੀਂ ਜਲਦ ਤੋਂ ਜਲਦ ਫੈਸਲਾ ਸੁਣਾਵਾਂਗੇ, ਪਰ ਸ਼ਾਂਤੀ ਕਾਇਮ ਕਰਨਾ ਜ਼ਰੂਰੀ ਹੈ। ਅਦਾਲਤ ਇਸ ਮਾਮਲੇ ਵਿਚ ਸੋਮਵਾਰ ਨੂੰ ਅਗਲੀ ਸੁਣਵਾਈ ਕਰੇਗੀ। ਜ਼ਿਕਰਯੋਗ ਹੈ ਕਿ ਚਾਰ ਵਿਦਿਆਰਥੀਆਂ ਨੇ ਸੂਬੇ ਦੇ ਸਕੂਲ ਅਤੇ ਕਾਲਜਾਂ ਵਿਚ ਹਿਜਾਬ ਪਹਿਨਣ ਦੇਣ ਦੀ ਮੰਗ ਨੂੂੰ ਲੈ ਕੇ ਹਾਈਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ।
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …