Breaking News
Home / ਭਾਰਤ / ਕੇਜਰੀਵਾਲ ਨੇ ਦਿੱਲੀ ‘ਚ 700 ਕੱਚੇ ਕਾਮੇ ਕੀਤੇ ਪੱਕੇ

ਕੇਜਰੀਵਾਲ ਨੇ ਦਿੱਲੀ ‘ਚ 700 ਕੱਚੇ ਕਾਮੇ ਕੀਤੇ ਪੱਕੇ

ਪੰਜ ਰਾਜਾਂ ‘ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਖੇਡਿਆ ਵੱਡਾ ਦਾਅ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੇ ਯੂਪੀ ਸਣੇ ਪੰਜ ਰਾਜਾਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੱਡਾ ਸਿਆਸੀ ਦਾਅ ਖੇਡਦਿਆਂ ਅੱਜ ਦਿੱਲੀ ਜਲ ਬੋਰਡ ਦੇ 700 ਕੱਚੇ ਕਾਮਿਆਂ ਨੂੰ ਪੱਕਾ ਕਰ ਦਿੱਤਾ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਕੇਜਰੀਵਾਲ ਨੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਾਹਾ ਲੈਣ ਲਈ ਇਹ ਕਦਮ ਚੁੱਕਿਆ ਹੈ।
ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਦੀਆਂ ਦਿੱਲੀ ਸਰਕਾਰਾਂ ਨੇ ਇੰਨੇ ਵੱਡੇ ਪੱਧਰ ‘ਤੇ ਕੱਚੇ ਕਾਮਿਆਂ ਨੂੰ ਕਦੇ ਵੀ ਪੱਕਾ ਨਹੀਂ ਕੀਤਾ ਅਤੇ ਇਹ ਸ਼ਾਇਦ ਪਹਿਲੀ ਵਾਰ ਹੋ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਆਮ ਤੌਰ ‘ਤੇ ਕਿਹਾ ਜਾਂਦਾ ਹੈ ਕਿ ਸਰਕਾਰੀ ਕਾਮੇ ਕੰਮ ਨਹੀਂ ਕਰਦੇ ਅਤੇ ਇਹ ਸਭ ਝੂਠ ਹੈ। ਕੇਜਰੀਵਾਲ ਨੇ ਕਿਹਾ ਕਿ ਜੇਕਰ ਅਸੀਂ ਸਰਕਾਰੀ ਕਾਮਿਆਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਾਂਗੇ ਤਾਂ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਸਰਕਾਰੀ ਕਾਮਿਆਂ ਜਿੰਨਾ ਕੋਈ ਕੰਮ ਕਰਦਾ ਹੋਵੇਗਾ। ‘ਆਪ’ ਸੁਪਰੀਮੋ ਨੇ ਕਿਹਾ ਕਿ ਦਿੱਲੀ ‘ਚ 700 ਕੱਚੇ ਕਾਮੇ ਪੱਕੇ ਹੋ ਰਹੇ ਹਨ ਅਤੇ ਹੁਣ ਉਹ ਦੁੱਗਣਾ ਅਤੇ ਦਿਲੋਂ ਕੰਮ ਕਰਨਗੇ।

 

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …