ਨਵੀਂ ਦਿੱਲੀ : ਕਾਂਗਰਸ ਹਾਈਕਮਾਂਡ ਨੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਦੀ ਚੋਣ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸੂਬੇ ਵਿਚ 20 ਫਰਵਰੀ ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਰਵਨੀਤ ਬਿੱਟੂ ਚੋਣ ਪ੍ਰਬੰਧ ਕਰਨ ਵਾਲੀ ਕਮੇਟੀ ਦੀ ਕਮਾਨ ਸੰਭਾਲਣਗੇ। ਜ਼ਿਕਰਯੋਗ ਹੈ ਕਿ ਕਾਂਗਰਸ ਪੰਜਾਬ ਵਿਚ ਸੱਤਾ ‘ਚ ਬਣੇ ਰਹਿਣ ਦਾ ਯਤਨ ਕਰ ਰਹੀ ਹੈ। ਇਸ ਨੂੰ ‘ਆਪ’, ਅਕਾਲੀ ਦਲ-ਬਸਪਾ ਤੇ ਭਾਜਪਾ ਵੱਲੋਂ ਹੋਰਨਾਂ ਧਿਰਾਂ ਨਾਲ ਕੀਤੇ ਗਏ ਗੱਠਜੋੜ ਤੋਂ ਚੁਣੌਤੀ ਮਿਲ ਰਹੀ ਹੈ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …