Breaking News
Home / ਭਾਰਤ / ਮੋਦੀ 14,16 ਤੇ 17 ਫਰਵਰੀ ਨੂੰ ਪੰਜਾਬ ‘ਚ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ

ਮੋਦੀ 14,16 ਤੇ 17 ਫਰਵਰੀ ਨੂੰ ਪੰਜਾਬ ‘ਚ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਐੱਨਡੀਏ ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14, 16 ਅਤੇ 17 ਫਰਵਰੀ ਨੂੰ ਪੰਜਾਬ ਵਿੱਚ ਤਿੰਨ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ, ਜਿਸ ਵਿੱਚ ਮਾਲਵਾ, ਦੋਆਬਾ ਅਤੇ ਮਾਝਾ ਦੇ ਤਿੰਨੋਂ ਖੇਤਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਭਾਜਪਾ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 14 ਫਰਵਰੀ ਨੂੰ ਜਲੰਧਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ 16 ਫਰਵਰੀ ਨੂੰ ਪਠਾਨਕੋਟ ਵਿੱਚ ਦੂਜੀ ਅਤੇ 17 ਫਰਵਰੀ ਨੂੰ ਅਬੋਹਰ ਵਿੱਚ ਤੀਜੀ ਰੈਲੀ ਨੂੰ ਸੰਬੋਧਨ ਕਰਨਗੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਨਰਿੰਦਰ ਮੋਦੀ ਪੰਜਾਬ ਦੇ ਵੋਟਰਾਂ ਨੂੰ ਸੰਬੋਧਨ ਕਰਨ ਲਈ ਇਕ ਵਰਚੂਅਲ ਫਤਿਹ ਰੈਲੀ ਵੀ ਕਰ ਚੁੱਕੇ ਹਨ।

Check Also

ਨੀਟ ਪੇਪਰ ਲੀਕ ਮਾਮਲੇ ’ਚ ਸੀਬੀਆਈ ਨੇ ਦੋ ਵਿਅਕਤੀਆਂ ਨੂੰ ਕੀਤਾ ਗਿ੍ਰਫ਼ਤਾਰ

ਮਨੀਸ਼ ਅਤੇ ਆਸ਼ੂਤੋਸ਼ ਨੇ ਹੀ ਪਟਨਾ ਦੇ ਸਕੂਲ ’ਚ ਵਿਦਿਆਰਥੀਆਂ ਨੂੰ ਦੱਸੇ ਸਨ ਉਤਰ ਨਵੀਂ …