Breaking News
Home / ਪੰਜਾਬ / ਸੁਖਬੀਰ ਨੇ ਆਮ ਆਦਮੀ ਪਾਰਟੀ ‘ਤੇ ਪੈਸੇ ਲੈ ਕੇ ਟਿਕਟਾਂ ਵੇਚਣ ਦੇ ਲਗਾਏ ਆਰੋਪ

ਸੁਖਬੀਰ ਨੇ ਆਮ ਆਦਮੀ ਪਾਰਟੀ ‘ਤੇ ਪੈਸੇ ਲੈ ਕੇ ਟਿਕਟਾਂ ਵੇਚਣ ਦੇ ਲਗਾਏ ਆਰੋਪ

ਕਿਹਾ : ਆਮ ਆਦਮੀ ਪਾਰਟੀ ਨੇ 65 ਟਿਕਟਾਂ ਦਲਬਦਲੂਆਂ ਨੂੰ ਦਿੱਤੀਆਂ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਵਿਰੋਧੀ ਪਾਰਟੀਆਂ ‘ਤੇ ਸਿਆਸੀ ਦੂਸ਼ਣਬਾਜੀ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਤਹਿਗੜ੍ਹ ਸਾਹਿਬ ‘ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਤੇ ਸਿਆਸੀ ਨਿਸ਼ਾਨੇ ਸਾਧੇ। ਸੁਖਬੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 117 ਵਿਚੋਂ 65 ਸੀਟਾਂ ਤੋਂ ਟਿਕਟਾਂ ਦਲ ਬਦਲੂਆਂ ਨੂੰ ਦਿੱਤੀਆਂ ਹਨ। ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਪੈਸੇ ਲੈ ਕੇ ਟਿਕਟਾਂ ਦੇਣ ਦੇ ਆਰੋਪ ਵੀ ਲਗਾਏ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਤਨਜ਼ ਕਸਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਨੂੰ ਪੰਜਾਬ ਨੂੰ ਲੁੱਟਣਾ ਹੀ ਆਉਂਦਾ ਹੈ, ਕੋਈ ਕੰਮ ਕਰਨਾ ਨਹੀਂ ਆਉਂਦਾ। ਈਡੀ ਵਲੋਂ ਮਾਰੀ ਰੇਡ ‘ਤੇ ਬੋਲਦੇ ਹੋਏ ਸੁਖਬੀਰ ਨੇ ਕਿਹਾ ਕਿ ਚੰਨੀ ਅਜੇ 3 ਮਹੀਨੇ ਲਈ ਮੁੱਖ ਮੰਤਰੀ ਬਣਿਆ ਅਤੇ ਇਸਦੇ ਰਿਸ਼ਤੇਦਾਰ ਦੇ ਘਰੋਂ ਕਰੋੜਾਂ ਰੁਪਏ ਮਿਲੇ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ 12 ਹਜ਼ਾਰ ਕਰੋੜ ਰੁਪਏ ਸਰਕਾਰੀ ਸਕੂਲਾਂ ‘ਤੇ ਖਰਚ ਕੇ ਸਰਕਾਰੀ ਸਕੂਲਾਂ ਨੂੰ ਕਾਨਵੈਂਟ ਸਕੂਲਾਂ ਦੀ ਤਰਜ ‘ਤੇ ਬਿਹਤਰ ਬਣਾਇਆ ਜਾਵੇਗਾ। ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਸਰਕਾਰੀ ਸਕੂਲਾਂ ਤੋਂ ਪੜ੍ਹੇ ਵਿਦਿਆਰਥੀਆਂ ਲਈ 33 ਫ਼ੀਸਦ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦੀ ਪੜ੍ਹਾਈ ਦਾ ਸਾਰਾ ਖਰਚ ਵੀ ਸੂਬਾ ਸਰਕਾਰ ਚੁੱਕੇਗੀ, ਉੱਚ-ਵਿੱਦਿਆ ਹਾਸਲ ਕਰਨ ਲਈ ਸੂਬੇ ਤੋਂ ਬਾਹਰ ਜਾਂ ਵਿਦੇਸ਼ ‘ਚ ਪੜ੍ਹਨ ਦੇ ਇੱਛੁਕ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਰਕਾਰ ਬਿਨਾਂ ਵਿਆਜ 10 ਲੱਖ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਏਗੀ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …