ਕਰੋਨਾ ਦੀ ਆੜ ਹੇਠ ਸਕੂਲ ਬੰਦ ਕਰਨ ਦਾ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵੱਲੋਂ ਪਹਿਲੀ ਜਮਾਤ ਤੋਂ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ।
ਕਿਸਾਨ ਆਗੂਆਂ ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਧਨੇਰ, ਨਿਰਭੈ ਸਿੰਘ ਢੁੱਡੀਕੇ, ਰਾਮਿੰਦਰ ਪਟਿਆਲਾ, ਕੁਲਵੰਤ ਸਿੰਘ ਸੰਧੂ, ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ ਆਦਿ ਕਿਸਾਨ ਆਗੂਆਂ ਨੇ ਕਿਹਾ ਕਿ ਅਧਿਆਪਕ ਜਥੇਬੰਦੀਆਂ, ਵਿਦਿਆਰਥੀਆਂ, ਮਾਪਿਆਂ, ਸਕੂਲ ਪ੍ਰਬੰਧਕਾਂ, ਆਮ ਲੋਕਾਂ ਦੇ ਸੰਘਰਸ਼ ਦੇ ਦਬਾਅ ਅੱਗੇ ਝੁਕਦਿਆਂ ਭਾਵੇਂ ਪੰਜਾਬ ਸਰਕਾਰ ਨੇ ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲ 6ਵੀਂ ਕਲਾਸ ਤੋਂ ਅੱਗੇ ਖੋਲ੍ਹਣ ਦਾ ਫੈਸਲਾ ਕਰ ਲਿਆ ਸੀ ਪਰ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਸਕੂਲ ਹਾਲੇ ਦੀ ਬੰਦ ਰੱਖੇ ਗਏ ਹਨ। ਸਰਕਾਰ ਦੇ ਇਸ ਫੈਸਲੇ ਵਿਰੁੱਧ ਪੂਰੇ ਪੰਜਾਬ ਅੰਦਰ ਸੈਂਕੜੇ ਥਾਵਾਂ ‘ਤੇ 12 ਵਜੇ ਤੋਂ 2 ਵਜੇ ਤੱਕ ਸੜਕਾਂ ਜਾਮ ਕੀਤੀਆਂ ਗਈਆਂ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਸੜਕਾਂ ਜਾਮ ਦੇ ਸੱਦੇ ਨੂੰ ਪਿੰਡਾਂ ਵਿੱਚੋਂ ਭਰਵਾਂ ਹੁੰਗਾਰਾ ਮਿਲਿਆ ਹੈ ਪਰ ਲੋਕਾਂ ਦੀ ਸਾਂਝੀ ਮੰਗ ਪਹਿਲੀ ਜਮਾਤ ਤੋਂ ਸਕੂਲ ਖੋਲ੍ਹਣ ਦੀ ਹੈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਸਿੱਖਿਆ ਦਾ ਬੁਨਿਆਦੀ ਅਧਿਕਾਰ ਖੋਹ ਰਹੀ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਰੋਨਾ ਦੀ ਆੜ ਹੇਠ ਬੰਦ ਕੀਤੇ ਸਾਰੇ ਸਕੂਲ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …