Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ਚੋਣਾਂ ਲੋਕ ਸਭਾ ਚੋਣਾਂ ਦਾ ਮੁੱਢ ਬੰਨਣਗੀਆਂ : ਪਰਗਟ ਸਿੰਘ

ਪੰਜਾਬ ਵਿਧਾਨ ਸਭਾ ਚੋਣਾਂ ਲੋਕ ਸਭਾ ਚੋਣਾਂ ਦਾ ਮੁੱਢ ਬੰਨਣਗੀਆਂ : ਪਰਗਟ ਸਿੰਘ

ਕਿਹਾ : ਪੰਜਾਬ ਵਾਸੀ ਭਾਜਪਾ ਨੂੰ ਵੋਟ ਨਹੀਂ ਦੇਣਗੇ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਛਾਉਣੀ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਪਰਗਟ ਸਿੰਘ ਨੇ ਵੱਖ-ਵੱਖ ਥਾਈਂ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਚਰਨਜੀਤ ਸਿੰਘ ਚੰਨੀ ਦਾ ਨਾਂ ਐਲਾਨੇ ਜਾਣ ਨਾਲ ਪਾਰਟੀ ਵਿੱਚ ਜੋਸ਼ ਭਰ ਗਿਆ ਹੈ। ਇਸ ਵਾਰ ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਆਉਂਦੀਆਂ ਲੋਕ ਸਭਾ ਦੀਆਂ ਚੋਣਾਂ ਦਾ ਮੁੱਢ ਬੰਨ੍ਹਣਗੀਆਂ।
ਪਰਗਟ ਸਿੰਘ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮੋਢਿਆਂ ‘ਤੇ ਇਨ੍ਹਾਂ ਚੋਣਾਂ ਦੀ ਵੱਡੀ ਜ਼ਿੰਮੇਵਾਰੀ ਰਹੇਗੀ ਕਿਉਂਕਿ ਵੋਟਾਂ ਪੁਆਉਣ ਵਿੱਚ ਨੌਜਵਾਨ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਆਰੋਪ ਲਾਇਆ ਕਿ ਭਾਜਪਾ ਹਮੇਸ਼ਾ ਹੀ ਸਮਾਜ ਵਿੱਚ ਨਫ਼ਰਤ ਪੈਦਾ ਕਰਕੇ ਤੇ ਲੋਕਾਂ ਵਿੱਚ ਵੰਡੀਆਂ ਪਾ ਕੇ ਰਾਜਨੀਤੀ ਕਰਦੀ ਆ ਰਹੀ ਹੈ, ਜਦਕਿ ਪੰਜਾਬ ਵਿੱਚ ਕਦੇ ਵੀ ਲੋਕਾਂ ਨੇ ਫਿਰਕੂ ਸਿਆਸਤ ਨੂੰ ਭਾਰੂ ਨਹੀਂ ਹੋਣ ਦਿੱਤਾ। ਪਰਗਟ ਸਿੰਘ ਨੇ ਕਿਹਾ ਕਿ ਸਾਲ ਤੋਂ ਵੱਧ ਸਮਾਂ ਦਿੱਲੀ ਦੀਆਂ ਹੱਦਾਂ ‘ਤੇ ਚੱਲੇ ਕਿਸਾਨ ਅੰਦੋਲਨ ਦੌਰਾਨ ਜਿਹੜੇ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਹੋਈ ਹੈ ਉਸ ਲਈ ਭਾਜਪਾ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। ਇਸ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਵੀ ਵੋਟ ਨਹੀਂ ਪਾਉਣਗੇ।

 

Check Also

ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ

ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …