ਕਿਹਾ, ਭਗਵੰਤ ਨੇ 12ਵੀਂ ਜਮਾਤ ’ਚ ਲਗਾਏ ਤਿੰਨ ਸਾਲ
ਬਾਬਾ ਬਕਾਲਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਾਬਾ ਬਕਾਲਾ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਚੰਨੀ ਨੇ ਭਗਵੰਤ ਨੂੰ ਰਬੜ ਦੀ ਸਟੈਂਪ ਦੱਸਿਆ ਅਤੇ ਕਿਹਾ ਕਿ ਇਸ ਨੇ 12ਵੀਂ ਜਮਾਤ ਵਿਚ ਤਿੰਨ ਸਾਲ ਲਗਾਏ ਹਨ ਅਤੇ ਉਹ ਅਨਪੜ੍ਹ ਬੰਦਾ ਹੈ। ਚੰਨੀ ਨੇ ਕਿਹਾ ਕਿ ਅਜਿਹੇ ਬੰਦੇ ਪੰਜਾਬ ਦਾ ਭਵਿੱਖ ਨਹੀਂ ਬਣਾ ਸਕਦੇ। ਇਸ ਮੌਕੇ ਚੰਨੀ ਨੇ ਅਰਵਿੰਦ ਕੇਜਰੀਵਾਲ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਕੇਜਰੀਵਾਲ ਪੈਰ-ਪੈਰ ’ਤੇ ਮੁਆਫੀਆਂ ਮੰਗਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਰਾਜਸੀ ਆਗੂ ਇਕ ਦੂਜੇ ’ਤੇ ਸਿਆਸੀ ਨਿਸ਼ਾਨੇ ਵਿੰਨ ਰਹੇ ਹਨ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …