Breaking News
Home / ਭਾਰਤ / ਤਿੰਨ ਖੇਤੀ ਕਾਨੂੰਨ ਮੁੜ ਨਹੀਂ ਲਿਆਂਦੇ ਜਾਣਗੇ : ਨਰਿੰਦਰ ਤੋਮਰ

ਤਿੰਨ ਖੇਤੀ ਕਾਨੂੰਨ ਮੁੜ ਨਹੀਂ ਲਿਆਂਦੇ ਜਾਣਗੇ : ਨਰਿੰਦਰ ਤੋਮਰ

ਖੇਤੀਬਾੜੀ ਮੰਤਰੀ ਨੇ ਰਾਜ ਸਭਾ ਵਿਚ ਲਿਖਤੀ ਤੌਰ ’ਤੇ ਦਿੱਤਾ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ਵਿੱਚ ਕਿਹਾ ਕਿ ਉਸਦੀ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ। ਧਿਆਨ ਰਹੇ ਕਿ ਇਹ ਵਿਵਾਦਤ ਖੇਤੀ ਕਾਨੂੰਨ ਕਿਸਾਨ ਅੰਦੋਲਨ ਦੌਰਾਨ ਵਾਪਸ ਲੈ ਲਏ ਗਏ ਸਨ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਸਦਨ ਵਿੱਚ ਲਿਖਤੀ ਜਵਾਬ ਵਿੱਚ ਕਿਹਾ ਕਿ ਸਰਕਾਰ ਦੀ ਵਾਪਸ ਲਏ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਭਵਿੱਖ ਵਿੱਚ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ। ਧਿਆਨ ਰਹੇ ਕਿ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਪੁੱਛਿਆ ਸੀ ਕਿ ਕੀ ਸਰਕਾਰ ਕੋਲ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਈ ਯੋਜਨਾ ਹੈ। ਖੜਗੇ ਨੇ ਇਹ ਵੀ ਪੁੱਛਿਆ ਕਿ ਕੀ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਦੇਵੇਗੀ। ਇਸਦੇ ਜਵਾਬ ਵਿੱਚ ਤੋਮਰ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਵਿਸ਼ਾ ਸਬੰਧਤ ਰਾਜ ਸਰਕਾਰਾਂ ਕੋਲ ਹੈ।

 

Check Also

ਹਰਿਆਣਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਚੰਡੀਗੜ੍ਹ ’ਚ ਜਾਰੀ ਕੀਤਾ ਚੋਣ ਮੈਨੀਫੈਸਟੋ

25 ਲੱਖ ਰੁਪਏ ਤੱਕ ਮੁਫ਼ਤ ਇਲਾਜ ਅਤੇ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੇਣ …