Breaking News
Home / ਪੰਜਾਬ / ਦਿਉਰ ਭਗਵੰਤ ਮਾਨ ਲਈ ‘ਭਾਬੀ’ ਸੁਨੀਤਾ ਕੇਜਰੀਵਾਲ ਨੇ ਮੰਗੀਆਂ ਵੋਟਾਂ

ਦਿਉਰ ਭਗਵੰਤ ਮਾਨ ਲਈ ‘ਭਾਬੀ’ ਸੁਨੀਤਾ ਕੇਜਰੀਵਾਲ ਨੇ ਮੰਗੀਆਂ ਵੋਟਾਂ

ਕੇਜਰੀਵਾਲ ਦੀ ਧੀ ਹਰਸ਼ਿਤਾ ਨੇ ਵੀ ‘ਚਾਚੇ’ ਲਈ ਕੀਤਾ ਚੋਣ ਪ੍ਰਚਾਰ
ਧੂਰੀ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਧੀ ਹਰਸ਼ਿਤਾ ਨੇ ਵੀ ਧੂਰੀ ਵਿਖੇ ਪਹੁੰਚ ਕੇ ਭਗਵੰਤ ਮਾਨ ਲਈ ਵੋਟਾਂ ਮੰਗੀਆਂ। ਇਸ ਮੌਕੇ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਨੂੰ ਆਪਣਾ ਛੋਟਾ ਭਰਾ ਸਮਝਦੇ ਹਨ ਅਤੇ ਮੈਂ ਵੀ ਆਪਣੇ ਦਿਉਰ ਲਈ ਵੋਟਾਂ ਮੰਗਣ ਲਈ ਆਈ ਹਾਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅੰਦਰ ਪੰਜਾਬ ਵਿਚ ਕੁਝ ਵਧੀਆ ਕਰਨ ਦਾ ਜਨੂੰਨ ਹੈ, ਜੋ ਕਿ ਲੋਕ ਉਸ ਨੂੰ ਵੋਟਾਂ ਪਾ ਕੇ ਹੀ ਪੂਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਾਅਦੇ ਨਹੀਂ ਕਰਦੀ, ਸਗੋਂ ਸਾਰੀਆਂ ਗੱਲਾਂ ਦੀ ਗਾਰੰਟੀ ਦਿੰਦੀ ਹੈ। ਇਸ ਮੌਕੇ ਕੇਜਰੀਵਾਲ ਦੀ ਧੀ ਹਰਸ਼ਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜਿਸ ਨੇ ਬੱਚਿਆਂ ਲਈ ਸੋਚਿਆ ਹੈ। ਹਰਸ਼ਿਤਾ ਨੇ ਕਿਹਾ ਕਿ ਉਹ ਵੀ ਆਪਣੇ ਚਾਚਾ ਭਗਵੰਤ ਮਾਨ ਲਈ ਵੋਟਾਂ ਮੰਗਣ ਲਈ ਆਏ ਹਨ।

 

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …