ਭੀੜ ਵਾਲੀਆਂ ਥਾਵਾਂ ‘ਤੇ ਸੁਰੱਖਿਆ ਕੀਤੀ ਸਖਤ
ਚੰਡੀਗੜ੍ਹ/ਬਿਊਰੋ ਨਿਊਜ਼
ਕਸ਼ਮੀਰ ਦੇ ਉੜੀ ਵਿੱਚ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਪੂਰੇ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਖ਼ਾਸ ਤੌਰ ਉੱਤੇ ਪਾਕਿਸਤਾਨ ਦੀ ਸੀਮਾ ਨਾਲ ਲੱਗਦੇ ਸੂਬੇ ਦੇ ਇਲਾਕਿਆਂ ਵਿੱਚ ਸੁਰੱਖਿਆ ਪਹਿਲਾਂ ਦੇ ਮੁਕਾਬਲੇ ਹੋਰ ਕਰੜੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਪੰਜਾਬ ਵਿੱਚ ਪੈਂਦੀਆਂ ਤਿੰਨ ਰੀਟ੍ਰੀਟ ਸੈਰਾਮਨੀ ਵਾਲੀਆਂ ਥਾਵਾਂ ਅਟਾਰੀ, ਹੁਸੈਨੀਵਾਲਾ ਅਤੇ ਸਦੀਕੀ ਵਿਖੇ ਬੀ ਐਸ ਐਫ ਨੇ ਚੌਕਸੀ ਵਿੱਚ ਵਾਧਾ ਕਰ ਦਿੱਤਾ ਹੈ। ਪੰਜਾਬ ਵਿੱਚ ਭੀੜ ਵਾਲੀਆਂ ਥਾਵਾਂ ਜਿਨ੍ਹਾਂ ਵਿੱਚ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਉੱਤੇ ਚੌਕਸੀ ਸਖਤ ਕਰਨ ਦੇ ਹੁਕਮ ਦਿੱਤੇ ਗਏ ਹਨ।
Check Also
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਐਸਡੀਐਮ ਨਾਲ ਹੋਈ ਤਿੱਖੀ ਬਹਿਸ
ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮਗਰੋਂ ਧਾਲੀਵਾਲ ਨੇ ਐਸਡੀਐਮ ਨੂੰ ਕੀਤਾ ਸੀ ਫੋਨ ਅੰਮਿ੍ਰਤਸਰ/ਬਿਊਰੋ ਨਿਊਜ਼ : …