Breaking News
Home / ਪੰਜਾਬ / ਚੰਨੀ ਦੇ ਭਾਣਜੇ ਹਨੀ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ

ਚੰਨੀ ਦੇ ਭਾਣਜੇ ਹਨੀ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ

ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਗਿ੍ਰਫਤਾਰ ਹੈ ਚੰਨੀ ਦਾ ਭਾਣਜਾ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਜਲੰਧਰ ਦੀ ਸਪੈਸ਼ਲ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਇਥੋਂ ਅਦਾਲਤ ਨੇ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ ਅਤੇ ਹੁਣ ਭੁਪਿੰਦਰ ਹਨੀ ਦੀਆਂ ਮੁਸ਼ਕਲਾਂ ਹੋਰ ਵਧਣੀਆਂ ਸ਼ੁਰੂ ਹੋ ਗਈਆਂ ਹਨ। ਜ਼ਿਕਰਯਯੋਗ ਹੈ ਕਿ ਨਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਈਡੀ ਨੇ ਪਿਛਲੇ ਦਿਨੀਂ ਭੁਪਿੰਦਰ ਹਨੀ ਨੂੰ ਗਿ੍ਰਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਈਡੀ ਨੇ ਦਾਅਵਾ ਕੀਤਾ ਸੀ ਕਿ ਪੁੱਛਗਿੱਛ ਦੌਰਾਨ ਭੁਪਿੰਦਰ ਹਨੀ ਨੇ ਮੰਨਿਆ ਸੀ ਕਿ ਉਸਦੇ ਅਤੇ ਉਸਦੇ ਦੋਸਤ ਦੇ ਘਰ ਤੋਂ ਜੋ ਦਸ ਕਰੋੜ ਰੁਪਏ ਮਿਲੇ ਸਨ, ਉਹ ਉਸ ਨੇ ਮਾਫੀਆ ਕੋਲੋਂ ਹੀ ਲਏ ਸਨ। ਖਨਨ ਮਾਫੀਆ ਤੋਂ ਪੈਸਾ ਉਸ ਨੇ ਖਨਨ ਵਿਭਾਗ ਦੇ ਹੀ ਕੁਝ ਅਧਿਕਾਰੀਆਂ ਦੀ ਪੋਸਟਿੰਗ ਅਤੇ ਟਰਾਂਸਫਰ ਦੇ ਬਦਲੇ ਵਿਚ ਲਿਆ ਸੀ। ਧਿਆਨ ਰਹੇ ਕਿ ਈਡੀ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ 10 ਕਰੋੜ ਰੁਪਏ ਬਰਾਮਦ ਕੀਤੇ ਗਏ ਸਨ ਅਤੇ ਇਸਦੇ ਨਾਲ ਹੀ ਹੋਰ ਕੀਮਤੀ ਸਮਾਨ ਵੀ ਬਰਾਮਦ ਕੀਤਾ ਗਿਆ ਸੀ।

 

Check Also

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੇ ਪਾਸਪੋਰਟ ਦਫਤਰ ਖਿਲਾਫ ਕੀਤੀ ਸ਼ਿਕਾਇਤ

ਸਰਕਾਰ ਦੇ ਨਿਯਮਾਂ ਦੀ ਅਣਦੇਖੀ ਹੋਣ ਦੇ ਵੀ ਸੰਤ ਸੀਚੇਵਾਲ ਨੇ ਲਗਾਏ ਆਰੋਪ ਜਲੰਧਰ/ਬਿਊਰੋ ਨਿਊਜ਼ …