ਕਿਹਾ : ਜੇਕਰ ਅਸੀਂ ਚੁੱਪ ਰਹੇ ਤਾਂ ਇਹ ਲੋਕ ਪੰਜਾਬ ਨੂੰੂ ਵੇਚ ਦੇਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਭਾਜਪਾ ਅਤੇ ਕੈਪਟਨ ਅਮਰਿੰਦਰ ਨੂੰ ਖੂਬ ਸਿਆਸੀ ਰਗੜੇ ਲਗਾਏ। ਜਾਖੜ ਨੇ ਕਿਹਾ ਕਿ ਭਾਜਪਾ ਨਾਲ ਗਠਜੋੜ ਵਾਲੀਆਂ ਪਾਰਟੀਆਂ ਵਿਚੋਂ ਭਾਵੇਂ ਕਿਸੇ ਵੀ ਪਾਰਟੀ ਦੇ ਚੋਣ ਨਿਸ਼ਾਨ ਵਾਲਾ ਬਟਨ ਦੱਬੋਗੇ ਤਾਂ ਵੋਟ ਭਾਜਪਾ ਨੂੰ ਪਏਗੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਜਿਹੜਾ ਵਰਤਾਓ ਕੀਤਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਬਾਰੇ ਗੱਲ ਕਰਦਿਆਂ ਜਾਖੜ ਨੇ ਕਿਹਾ ਕਿ ਇਨ੍ਹਾਂ ਦੇ ਉਮੀਦਵਾਰ ਕਹਿ ਰਹੇ ਹਨ ਕਿ ਉਹ ਭਾਜਪਾ ਦੇ ਚੋਣ ਨਿਸ਼ਾਨ ’ਤੇ ਚੋਣ ਲੜਨਗੇ ਤਾਂ ਫਿਰ ਉਹ ਇਕ ਪਾਸੇ ਹੋਣ ਅਤੇ ਭਾਜਪਾ ਦੇ ਚੋਣ ਨਿਸ਼ਾਨ ’ਤੇ ਹੀ ਲੜਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨੂੰ ਭੰਬਲਭੂਸੇ ਵਿਚ ਨਾ ਪਾਉਣ। ਜਾਖੜ ਨੇ ਭਾਜਪਾ ’ਤੇ ਸਿਆਸੀ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਲੋਕ ਪੰਜਾਬ ਨੂੰ ਵੇਚ ਦੇਣਗੇ।

