Breaking News
Home / ਪੰਜਾਬ / ਮੋਦੀ ਦੇ ਪੰਜਾਬ ਦੌਰੇ ’ਤੇ ਫਿਰ ਵਿਵਾਦ

ਮੋਦੀ ਦੇ ਪੰਜਾਬ ਦੌਰੇ ’ਤੇ ਫਿਰ ਵਿਵਾਦ

ਹੈਲੀਕਾਪਟਰ ਰੋਕਣ ਤੋਂ ਭੜਕੇ ਚੰਨੀ
ਕਿਹਾ – ਮੈਂ ਸੀਐਮ ਹਾਂ ਅੱਤਵਾਦੀ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਨਵਾਂ ਰਾਜਨੀਤਕ ਵਿਵਾਦ ਸ਼ੁਰੂ ਹੋ ਗਿਆ ਹੈ। ਇਸ ਵਾਰ ਮਾਮਲਾ ਸੀਐਮ ਚਰਨਜੀਤ ਸਿੰਘ ਦੇ ਹੈਲੀਕਾਪਟਰ ਨੂੰ ਲੈ ਕੇ ਹੈ। ਚੰਨੀ ਦੇ ਹੈਲੀਕਾਪਟਰ ਨੂੰ ਪਹਿਲਾਂ ਚੰਡੀਗੜ੍ਹ ਅਤੇ ਫਿਰ ਸੁਜਾਨਪੁਰ ਵਿਚ ਉਡਾਨ ਭਰਨ ਤੋਂ ਰੋਕ ਦਿੱਤਾ ਗਿਆ। ਮੁੱਖ ਮੰਤਰੀ ਚੰਨੀ ਜਲੰਧਰ ਜਾਣਾ ਚਾਹੁੰਦੇ ਸਨ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਸੀ। ਦੋ ਵਾਰ ਹੈਲੀਕਾਪਟਰ ਰੋਕੇ ਜਾਣ ਤੋਂ ਬਾਅਦ ਸੀਐਮ ਚੰਨੀ ਭੜਕ ਗਏ। ਚੰਨੀ ਨੇ ਕਿਹਾ ਕਿ ਰਾਜਨੀਤਕ ਕਾਰਨਾਂ ਕਰਕੇ ਮੈਨੂੰ ਚੋਣ ਪ੍ਰਚਾਰ ਨਹੀਂ ਕਰਨ ਦਿੱਤਾ ਜਾ ਰਿਹਾ। ਮੈਂ ਸੂਬੇ ਦਾ ਮੁੱਖ ਮੰਤਰੀ ਹਾਂ ਅਤੇ ਕੋਈ ਅੱਤਵਾਦੀ ਨਹੀਂ ਹਾਂ।
ਉਧਰ ਦੂਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਵਿਚ ਕਿਹਾ ਕਿ ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ ਅਤੇ ਉਨ੍ਹਾਂ ਨੂੰ ਭਾਜਪਾ ਨੇ ਪੀਐਮ ਉਮੀਦਵਾਰ ਬਣਾਇਆ ਸੀ, ਉਸ ਸਮੇਂ ਪਠਾਨਕੋਟ ਤੋਂ ਹਿਮਾਚਲ ਵਿਚ ਚੋਣ ਪ੍ਰਚਾਰ ਲਈ ਜਾਂਦੇ ਸਮੇਂ ਉਨ੍ਹਾਂ ਦਾ ਹੈਲੀਕਾਪਟਰ ਵੀ ਰੋਕ ਦਿੱਤਾ ਗਿਆ ਸੀ। ਮੋਦੀ ਨੇ ਕਿਹਾ ਕਿ ਉਸ ਸਮੇਂ ਰਾਹੁਲ ਗਾਂਧੀ ਅੰਮਿ੍ਰਤਸਰ ਆ ਰਹੇ ਸਨ ਅਤੇ ਉਸ ਕਰਕੇ ਮੇਰਾ ਹੈਲੀਕਾਪਟਰ ਉਡਣ ਨਹੀਂ ਦਿੱਤਾ ਗਿਆ ਸੀ।

Check Also

ਪੰਜਾਬ ਅਤੇ ਹਰਿਆਣਾ ’ਚ ਕਿਸਾਨਾਂ ਨੇ ਦੋ ਘੰਟੇ ਰੇਲਾਂ ਦਾ ਚੱਕਾ ਰੱਖਿਆ ਜਾਮ

ਕਿਹਾ : ਰਵਨੀਤ ਬਿੱਟੂ ਅਤੇ ਕੰਗਣਾ ਰਣੌਤ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੇ ਨੇ …