ਜਲੰਧਰ ’ਚ ਕਿਹਾ : ਪੰਜਾਬ ’ਚ ਬਣੇਗੀ ਐਨਡੀਏ ਦੀ ਸਰਕਾਰ
ਜਲੰਧਰ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਚੋਣਾਂ ਨੂੰ ਲੈ ਕੇ ਅੱਜ ਜਲੰਧਰ ਵਿਚ ਪਹਿਲੀ ਰੈਲੀ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਤੱਕ ਨੂੰ ਵੀ ਨਹੀਂ ਬਖਸਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੂੰੂ ਦਿੱਲੀ ਵਿਚ ਬੈਠਾ ਪਰਿਵਾਰ ਰਿਮੋਟ ਕੰਟਰੋਲ ਨਾਲ ਚਲਾ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਗਲੀ ਮੁਹੱਲਿਆਂ ਵਿਚ ਸ਼ਰਾਬ ਦੇ ਠੇਕੇ ਖੁਲਵਾਉਣ ਦਾ ਐਕਸਪਰਟ ਦੱਸਿਆ। ਅਕਾਲੀ ਦਲ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਦਾ ਡਿਪਟੀ ਸੀਐਮ ਨਹੀਂ ਬਣਾਇਆ, ਬਲਕਿ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਬੇਟੇ ਨੂੰ ਡਿਪਟੀ ਸੀਐਮ ਬਣਾ ਦਿੱਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੰਜਾਬ ਵਿਚ ਐਨਡੀਏ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਨਵਾਂ ਪੰਜਾਬ ਕਰਜ਼ ਤੋਂ ਮੁਕਤ ਹੋਵੇਗਾ। ਉਨ੍ਹਾਂ ਕਿਹਾ ਕਿ ਐਨਡੀਏ ਦੀ ਸਰਕਾਰ ਵਿਚ ਭਿ੍ਰਸ਼ਟਾਚਾਰ ਅਤੇ ਮਾਫੀਆ ਲਈ ਜਗ੍ਹਾ ਨਹੀਂ ਹੋਵੇਗੀ। ਇਸ ਰੈਲੀ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਹਾਜ਼ਰ ਰਹੇ।