5.2 C
Toronto
Tuesday, February 17, 2026
spot_img
Homeਪੰਜਾਬਮੋਦੀ ਅਰਬਪਤੀ ਮਿੱਤਰਾਂ ਲਈ ਕਰਦੇ ਹਨ ਕੰਮ : ਰਾਹੁਲ ਗਾਂਧੀ

ਮੋਦੀ ਅਰਬਪਤੀ ਮਿੱਤਰਾਂ ਲਈ ਕਰਦੇ ਹਨ ਕੰਮ : ਰਾਹੁਲ ਗਾਂਧੀ

ਚਰਨਜੀਤ ਸਿੰਘ ਚੰਨੀ ਦੀਆਂ ਕੀਤੀਆਂ ਤਾਰੀਫਾਂ
ਹੁਸ਼ਿਆਰਪੁਰ/ਬਿਊਰੋ ਨਿਊਜ਼
ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਚੋਣ ਮਾਹੌਲ ਪੂਰੀ ਤਰ੍ਹਾਂ ਨਾਲ ਸਿਖਰ ’ਤੇ ਪਹੁੰਚ ਚੁੱਕਾ ਹੈ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਹੁਸ਼ਿਆਰਪੁਰ ਵਿਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਰਾਹੁਲ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਦੀਆਂ ਤਾਰੀਫਾਂ ਕੀਤੀਆਂ। ਉਨ੍ਹਾਂ ਕਿਹਾ ਕਿ ਜੇਕਰ ਚਰਨਜੀਤ ਸਿੰਘ ਚੰਨੀ ਏਨਾ ਕੰਮ ਸਕਦੇ ਹਨ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਊਂ ਨਹੀਂ ਕਰ ਸਕਦੇ। ਤੇਲ ਕੀਮਤਾਂ ਸਬੰਧੀ ਗੱਲ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਨਰਿੰਦਰ ਮੋਦੀ ਤੇਲ ਦੀਆਂ ਕੀਮਤਾਂ ਨੂੰ ਘੱਟ ਨਹੀਂ ਕਰ ਸਕਦੇ ਕਿਉਂਕਿ ਉਹ ਆਪਣੇ ਦੋ-ਤਿੰਨ ਅਰਬਪਤੀ ਮਿੱਤਰਾਂ ਲਈ ਕੰਮ ਕਰ ਰਹੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਲਈ ਸਭ ਤੋਂ ਜ਼ਰੂਰੀ ਚੀਜ਼ ਭਾਈਚਾਰਾ, ਸ਼ਾਂਤੀ ਅਤੇ ਏਕਤਾ ਹੈ ਅਤੇ ਉਸ ਲਈ ਕਾਂਗਰਸ ਪਾਰਟੀ ਹਮੇਸ਼ਾ ਕੰਮ ਕਰੇਗੀ।

 

RELATED ARTICLES
POPULAR POSTS