ਪਾਕਿ ਨੇ ਪ੍ਰਮਾਣੂ ਹਮਲੇ ਦੀ ਦਿੱਤੀ ਧਮਕੀ
ਰਾਜਨਾਥ ਨੇ ਕਿਹਾ, ਪਾਕਿਸਤਾਨ ਹੈ ਇਕ ਅੱਤਵਾਦੀ ਦੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਸੰਯੁਕਤ ਰਾਸ਼ਟਰ ਦੀ ਜਨਰਲ ਸਭਾ ਵਿੱਚ ਹਿੱਸਾ ਲੈਣ ਲਈ ਅਮਰੀਕਾ ਪਹੁੰਚ ਗਏ ਹਨ। ਉੜੀ ਵਿੱਚ ਫੌਜ ਦੇ ਹੈੱਡਕੁਆਟਰ ਉੱਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨੂੰ ਪਰਮਾਣੂ ਹਮਲੇ ਦੀ ਧਮਕੀ ਦਿੱਤੀ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਪਾਕਿਸਤਾਨੀ ਟੀ.ਵੀ. ਚੈਨਲ ਨੂੰ ਦਿੱਤੇ ਟਿੰਟਰਵਿਊ ਵਿੱਚ ਆਖਿਆ ਹੈ ਕਿ ਦੇਸ਼ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਹੋਇਆ ਤਾਂ ਪਾਕਿਸਤਾਨ ਪਰਮਾਣੂ ਹਮਲਾ ਕਰਨ ਤੋਂ ਵੀ ਗੁਰੇਜ਼ ਨਹੀਂ ਕਰੇਗਾ।
ਅੱਤਵਾਦੀ ਹਮਲੇ ਦੀ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਬਾਨ ਕੀ ਮੂਨ ਨੇ ਨਿੰਦਾ ਕੀਤੀ ਹੈ। ਸੰਯੁਕਤ ਰਾਸ਼ਟਰ ਦੇ 71 ਵੇਂ ਸੈਸ਼ਨ ਦੌਰਾਨ ਬੋਲਦਿਆਂ ਬਾਨ ਕੀ ਮੂਨ ਨੇ ਆਖਿਆ ਕਿ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਅੱਤਵਾਦੀ ਦੇਸ਼ ਐਲਾਨਿਆ ਹੈ।
Check Also
ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ
ਜੇਕਰ ਪਾਬੰਦੀ ਲਾਉਣੀ ਹੈ ਤਾਂ ਓਟੀਟੀ ਪਲੇਟਫਾਰਮ ‘ਤੇ ਪ੍ਰਸਾਰਿਤ ਹੋ ਰਹੇ ਸਾਰੇ ਪਾਕਿਸਤਾਨੀ ਕੰਟੈਂਟ ‘ਤੇ …