Breaking News
Home / ਪੰਜਾਬ / ਮੈਂ ਅਜੇ ਥੱਕਿਆ ਨਹੀਂ : ਕੈਪਟਨ ਅਮਰਿੰਦਰ

ਮੈਂ ਅਜੇ ਥੱਕਿਆ ਨਹੀਂ : ਕੈਪਟਨ ਅਮਰਿੰਦਰ

ਪੰਜਾਬ ’ਚ ਕਿਸੇ ਵੀ ਸਿਆਸੀ ਪਾਰਟੀ ਨੂੰ ਪੂੁਰਨ ਬਹੁਮਤ ਨਹੀਂ ਮਿਲੇਗਾ : ਕੈਪਟਨ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹੇ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਕਿਸੇ ਇਕ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਉਨ੍ਹਾਂ ਦੀ ਪਾਰਟੀ ਦੇ ਗੱਠਜੋੜ ਦੀ ਸਥਿਤੀ ਮਜ਼ਬੂਤ ਹੋ ਰਹੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਨਾ ਤਾਂ ਉਹ ਸੇਵਾਮੁਕਤ ਹੋਏ ਹਨ ਅਤੇ ਨਾ ਹੀ ਥਕੇ ਹਨ ਅਤੇ ਪੰਜਾਬ ਤੇ ਦੇਸ਼ ਨੂੰ ਹੋਰ ਬਿਹਤਰ ਬਣਾਉਣ ਦੀ ਇੱਛਾ ਇਸ ਉਮਰ ਵਿਚ ਵੀ ਉਨ੍ਹਾਂ ਨੂੰ ਕੰਮ ਕਰਦੇ ਰਹਿਣ ਦੀ ਊਰਜਾ ਦਿੰਦੀ ਹੈ। ਕੈਪਟਨ ਨੇ ਕਿਹਾ ਕਿ ਉਹ ਸੇਵਾਮੁਕਤ ਹੋਣ ਵਾਸਤੇ ਤਿਆਰ ਨਹੀਂ ਹਨ ਅਤੇ ਆਪਣੇ ਲੋਕਾਂ ਲਈ ਕੰਮ ਕਰਨਾ ਚਾਹੁੰਦੇ ਹਨ। ਕੈਪਟਨ ਨੇ ਕਿਹਾ ਕਿ ਪੰਜਾਬ ਵਿਚ ਇਸ ਵਾਰ ਚੋਣ ਮੁਕਾਬਲਾ ਚਹੁੰਕੋਣਾ ਜਾਂ ਪੰਜਕੋਣਾ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿਨੋਂ-ਦਿਨ ਨਿਘਾਰ ਵੱਲ ਜਾ ਰਹੀ ਹੈ ਅਤੇ ਕਾਂਗਰਸ ਦਾ ਪ੍ਰਦਰਸ਼ਨ ਵੀ ਡਿੱਗ ਰਿਹਾ ਹੈ। ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਐਲਾਨੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਜਾਤੀ ਜਾਂ ਭਾਈਚਾਰੇ ਲਈ ਵੋਟ ਨਹੀਂ ਪਾਉਣੀ ਚਾਹੀਦੀ, ਸਗੋਂ ਸਮਰੱਥਾ ਦੇ ਆਧਾਰ ’ਤੇ ਵੋਟ ਪਾਉਣੀ ਚਾਹੀਦੀ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ’ਚ ਸੁਧਾਰ ਮਗਰੋਂ ਹਸਪਤਾਲ ਤੋਂ ਮਿਲੀ ਛੁੱਟੀ

ਡਾਕਟਰਾਂ ਨੇ ਕੁਝ ਦਿਨ ਬੈੱਡ ਰੈਸਟ ਕਰਨ ਦੀ ਦਿੱਤੀ ਸਲਾਹ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …