ਇਕ ਸਾਲ ’ਚ ਇਕ ਲੱਖ ਨੌਕਰੀਆਂ ਦੇਣ ਦੀ ਕੀਤੀ ਗੱਲ
ਚੰਡੀਗੜ੍ਹ/ਬਿਊਰੋ ਨਿਊੁਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਵਿਚ ਪ੍ਰੈਸ ਕਰਕੇ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਦੇ ਲੋਕਾਂ ਨੂੰ ਆਟਾ-ਦਾਲ ਸਕੀਮ ਦਿੱਤੀ ਜਾ ਰਹੀ ਹੈ, ਇਸ ਨਾਲ ਢਿੱਡ ਤਾਂ ਭਰ ਜਾਵੇਗਾ, ਪਰ ਤਰੱਕੀ ਨਹੀਂ ਹੋਵੇਗੀ। ਉੋਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਵਾਸਤੇ ਸਿੱਖਿਆ ਬੇਹੱਦ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਸਰਕਾਰੀ ਸਕੂਲਾਂ, ਕਾਲਜਾਂ ’ਚ ਪੜ੍ਹਾਈ ਮੁਫਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਛੜੇ ਵਰਗਾਂ ਦੇ ਵਿਦਿਆਰਥੀਆਂ ਲਈ ਅਤੇ ਜਨਰਲ ਵਰਗ ਦੇ ਵਿਦਿਆਰਥੀਆਂ ਲਈ ਵੀ ਵਜ਼ੀਫਾ ਸਕੀਮ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿਚ ਫੀਸ ਨਿਰਧਾਰਤ ਕਰਨ ਲਈ ਇਕ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਚੰਨੀ ਨੇ ਇਕ ਸਾਲ ਦੇ ਅੰੰਦਰ-ਅੰਦਰ ਸੂਬੇ ਦੇ ਲੋਕਾਂ ਨੂੰ ਇਕ ਲੱਖ ਨੌਕਰੀਆਂ ਦੇਣ ਦੀ ਗੱਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਆਮ ਆਦਮੀ ਪਾਰਟੀ ’ਤੇ ਸਿਆਸੀ ਨਿਸ਼ਾਨਾ ਸੇਧਦਿਆਂ ਚੰਨੀ ਨੇ ਕਿਹਾ ਕਿ ਇਹ ਲੋਕ ਪੰਜਾਬ ਵਿਚ ਝੂਠ ਬੋਲਦੇ ਹਨ ਅਤੇ ਇਨ੍ਹਾਂ ਦਾ ਮਕਸਦ ਪੰਜਾਬ ਨੂੰ ਲੁੱਟਣਾ ਹੈ। ਚੰਨੀ ਨੇ ਕਿਹਾ ਕਿ ਭਗਵੰਤ ਮਾਨ ਘੱਟ ਪੜ੍ਹੇ ਲਿਖੇ ਹਨ ਅਤੇ ਇਸਦਾ ਫਾਇਦਾ ਅਰਵਿੰਦ ਕੇਜਰੀਵਾਲ ਲੈ ਰਹੇ ਹਨ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …