21.8 C
Toronto
Sunday, October 5, 2025
spot_img
Homeਭਾਰਤਲਖੀਮਪੁਰ ਹਿੰਸਾ ਦਾ ਆਰੋਪੀ ਅਸ਼ੀਸ਼ ਮਿਸ਼ਰਾ ਆਇਆ ਜੇਲ੍ਹ ਤੋਂ ਬਾਹਰ

ਲਖੀਮਪੁਰ ਹਿੰਸਾ ਦਾ ਆਰੋਪੀ ਅਸ਼ੀਸ਼ ਮਿਸ਼ਰਾ ਆਇਆ ਜੇਲ੍ਹ ਤੋਂ ਬਾਹਰ

ਸੰਯੁਕਤ ਕਿਸਾਨ ਮੋਰਚਾ ਜਾਏਗਾ ਸੁਪਰੀਮ ਕੋਰਟ
ਲਖੀਮਪੁਰ ਖੀਰੀ/ਬਿਊਰੋ ਨਿਊਜ਼
ਲਖੀਮਪੁਰ ਖੀਰੀ ਹਿੰਸਾ ਮਾਮਲੇ ਦਾ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ 4 ਮਹੀਨੇ ਤੋਂ ਵੱਧ ਸਮਾਂ ਜੇਲ੍ਹ ’ਚ ਰਹਿਣ ਤੋਂ ਬਾਅਦ ਅੱਜ ਰਿਹਾ ਹੋ ਗਿਆ। ਅਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਮੁੰਡਾ ਹੈ, ਜਿਸ ਨੂੰ ਲੰਘੀ 10 ਫਰਵਰੀ ਨੂੰ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ। ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਖਿਲਾਫ਼ ਸੰਯੁਕਤ ਕਿਸਾਨ ਮੋਰਚਾ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗਾ। ਇਹ ਜਾਣਕਾਰੀ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਦਿੱਤੀ। ਧਿਆਨ ਰਹੇ ਕਿ ਲਖੀਮਪੁਰ ਖੀਰੀ ਵਿਖੇ ਲੰਘੀ 3 ਅਕਤੂਬਰ ਨੂੰ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਆਪਣੀ ਗੱਡੀ ਹੇਠ ਦਰੜ ਕੇ 4 ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਇਸ ਘਟਨਾ ਤੋਂ ਬਾਅਦ ਫੈਲੀ ਹਿੰਸਾ ਕਾਰਨ 4 ਕਿਸਾਨਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਯੂਪੀ ਵਿਧਾਨ ਸਭਾ ਚੋਣਾਂ ਵਿਚ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ’ਤੇ 13 ਮਹੀਨੇ ਸੰਘਰਸ਼ ਕੀਤਾ, ਜਿਸ ਦੇ ਚਲਦਿਆਂ ਪ੍ਰਧਾਨ ਨਰਿੰਦਰ ਮੋਦੀ ਨੇ ਕਿਸਾਨ ਆਗੂਆਂ ਨਾਲ ਬਹੁਤ ਵਾਅਦੇ ਕੀਤੇ ਸਨ ਪ੍ਰੰਤੂ ਉਨ੍ਹਾਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ। ਚਾਹੇ ਉਹ ਐਮ ਐਸ ਪੀ ਨੂੰ ਲੈ ਕੇ ਕਮੇਟੀ ਬਣਾਉਣ ਦਾ ਹੋਵੇ, ਚਾਹੇ ਉਹ ਕਿਸਾਨ ਅੰਦੋਲਨ ਦੇ ਚਲਦਿਆਂ ਕਿਸਾਨਾਂ ’ਤੇ ਦਰਜ ਕੀਤੇ ਗਏ ਪਰਚਿਆਂ ਦਾ ਮਾਮਲਾ ਹੋਵੇ।

RELATED ARTICLES
POPULAR POSTS