Breaking News
Home / ਪੰਜਾਬ / ਸੁਖਬੀਰ ਬਾਦਲ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ

ਸੁਖਬੀਰ ਬਾਦਲ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ

ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ ਵਧਾਉਣ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਜਿਸ ਦੇ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ। ਇਸ ਚੋਣ ਮੈਨੀਫੈਸਟੋ ਵਿਚ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਕਈ ਤਰ੍ਹਾਂ ਵੱਡੇ-ਵੱਡੇ ਵਾਅਦੇ ਕੀਤੇ ਗਏ ਹਨ। ਜਿਨ੍ਹਾਂ ਵਿਚ ਸ਼ਗਨ ਸਕੀਮ ਨੂੰ 51 ਹਜ਼ਾਰ ਤੋਂ ਵਧਾ ਕੇ 75 ਹਜ਼ਾਰ ਰੁਪਏ ਕਰਨ ਅਤੇ ਬੁਢਾਪਾ ਪੈਨਸ਼ਨ ਨੂੰ 1500 ਰੁਪਏ ਤੋਂ ਵਧਾ 3100 ਰੁਪਏ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭਾਈ ਘਨੱਈਆ ਸਕੀਮ ਤਹਿਤ 10 ਲੱਖ ਰੁਪਏ ਦੀ ਬੀਮਾ ਯੋਜਨਾ, ਵਿਦੇਸ਼ਾਂ ’ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ 10 ਲੱਖ ਰੁਪਏ ਤੱਕ ਬਿਨਾ ਵਿਆਜ਼ ਲੋਨ ਦੇਣ ਦਾ ਵਾਅਦ ਵੀ ਕੀਤਾ ਗਿਆ ਹੈ। ਇਸ ਮੌਕੇ ਸੁਖਬੀਰ ਬਾਦਲ ਵੱਲੋਂ ਸਭ ਤੋਂ ਵੱਡਾ ਐਲਾਨ ਇਹ ਕੀਤਾ ਗਿਆ ਕਿ 2004 ਤੋਂ ਬਾਅਦ ਬੰਦ ਕੀਤੀ ਗਈ ਪੈਨਸ਼ਨ ਸਕੀਮ ਨੂੰ ਮੁੜ ਤੋਂ ਚਾਲੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗ਼ਰੀਬਾਂ ਦੇ ਲਈ 5 ਲੱਖ ਮਕਾਨ ਬਣਾਵਾਂਗੇ, ਇਕ ਹਲਕੇ ’ਚ 10 ਮੈਗਾ ਸਕੂਲ, 6 ਨਵੀਆਂ ਯੂਨੀਵਰਸਿਟੀਆਂ, ਗਰੀਬ ਤੇ ਲੋੜਵੰਦ ਪਰਿਵਾਰਾਂ ਦੇ ਨੀਲੇ ਕਾਰਡ ਬਣਾਏ ਜਾਣਗੇ, ਹਰ ਘਰ ਨੂੰ 400 ਯੂਨਿਟ ਮੁਫ਼ਤ ਬਿਜਲੀ, ਨੀਲਾ ਕਾਰਡ ਧਾਰਕ ਬੀਬੀਆਂ ਨੂੰ 2-2 ਹਜ਼ਾਰ ਰੁਪਏ ਦੇਣ ਦਾ ਵੀ ਵਾਅਦਾ ਕੀਤਾ ਗਿਆ ਹੈ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …