Breaking News
Home / ਪੰਜਾਬ / ਕਾਂਗਰਸ ਨੂੰ ਵੱਡਾ ਝਟਕਾ : ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਨੇ ਛੱਡੀ ਪਾਰਟੀ

ਕਾਂਗਰਸ ਨੂੰ ਵੱਡਾ ਝਟਕਾ : ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਨੇ ਛੱਡੀ ਪਾਰਟੀ

ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫ਼ਾ
ਗੁਰਦਾਸਪੁਰ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਲਈ ਆਉਂਦੀ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਪ੍ਰੰਤੂ ਉਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਇਕ ਵੱਡਾ ਝਟਕਾ ਲੱਗਿਆ, ਜਦੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ, ਕੱਦਾਵਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਡਾ. ਅਸ਼ਵਨੀ ਕੁਮਾਰ ਨੇ ਅੱਜ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਡਾ. ਅਸ਼ਵਨੀ ਕੁਮਾਰ ਨੇ ਆਪਣਾ ਅਸਤੀਫ਼ਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਧਿਆਨ ਰਹੇ ਕਿ ਡਾ. ਅਸ਼ਵਨੀ ਕੁਮਾਰ ਕਾਂਗਰਸ ਦੇ ਕਈ ਉਚੇ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ ਅਤੇ ਉਹ ਕਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਲਈ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਨੇ ਹਮੇਸ਼ਾ ਦੂਸ਼ਣਬਾਜੀ ਅਤੇ ਨਿੱਜੀ ਸਿਆਸਤ ਤੋਂ ਉਪਰ ਉਠ ਕੇ ਕੰਮ ਕਰਨ ਵਾਲੇ ਆਗੂ ਵਜੋਂ ਪਹਿਚਾਣ ਬਣਾਈ ਹੈ। ਡਾ. ਅਸ਼ਵਨੀ ਕੁਮਾਰ ਸੋਨੀਆ ਗਾਂਧੀ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਜਿਸ ਢੰਗ ਨਾਲ ਡਾ. ਅਸ਼ਵਨੀ ਕੁਮਾਰ ਨੇ ਪਾਰਟੀ ਨਾਲੋਂ ਨਾਤਾ ਤੋੜਿਆ ਹੈ, ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਂਗਰਸ ਵਿਚ ਸਭ ਕੁੱਝ ਠੀਕ ਨਹੀਂ ਚੱਲ ਰਿਹਾ, ਜਿਸ ਦੀ ਆਉਣ ਵਾਲੇ ਸਮੇਂ ’ਚ ਪਾਰਟੀ ਨੂੰ ਵੱਡੀ ਕੀਮਤ ਚੁਕਾਉਣੀ ਪੈ ਸਕਦੀ ਹੈ।

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …