Breaking News
Home / ਭਾਰਤ / ਚਾਰਾ ਘੁਟਾਲੇ ’ਚ ਲਾਲੂ ਯਾਦਵ ਦੋਸ਼ੀ ਕਰਾਰ

ਚਾਰਾ ਘੁਟਾਲੇ ’ਚ ਲਾਲੂ ਯਾਦਵ ਦੋਸ਼ੀ ਕਰਾਰ

ਰਾਂਚੀ ਦੀ ਸੀਬੀਆਈ ਕੋਰਟ ਨੇ ਸੁਣਾਇਆ ਫੈਸਲਾ
ਰਾਂਚੀ/ਬਿਊਰੋ ਨਿਊਜ਼
ਦੇਸ਼ ਦੇ ਬਹੁਚਰਚਿਤ ਚਾਰਾ ਘੁਟਾਲੇ ਦੇ ਇਕ ਹੋਰ ਮਾਮਲੇ ’ਚ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਸਮੇਤ 75 ਆਰੋਪੀਆਂ ਨੂੰ ਅੱਜ ਰਾਂਚੀ ਸਥਿਤ ਸੀਬੀਆਈ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ। ਜਦਕਿ 24 ਵਿਅਕਤੀਆਂ ਨੂੰ ਇਸ ਮਾਮਲੇ ’ਚੋਂ ਬਰੀ ਕਰ ਦਿੱਤਾ ਗਿਆ ਹੈ। ਲਾਲੂ ਯਾਦਵ ਨੂੰ ਅੱਜ ਚਾਰਾ ਘੁਟਾਲੇ ਦੇ ਡੋਰੰਡਾ ਕੇਸ ’ਚ ਦੋਸ਼ੀ ਠਹਿਰਾਇਆ ਗਿਆ ਹੈ। ਇਹ ਮਾਮਲਾ ਡੋਰੰਡਾ ਖਜ਼ਾਨੇ ’ਚੋਂ 139 ਕਰੋੜ ਰੁਪਏ ਗੈਰਕਾਨੂੰਨੀ ਤਰੀਕੇ ਨਾਲ ਕੱਢਣ ਦਾ ਹੈ। ਇਸ ਤੋਂ ਪਹਿਲਾਂ ਲਾਲੂ ਯਾਦਵ ਨੂੰ ਚਾਰਾ ਘੁਟਾਲੇ ਨਾਲ ਜੁੜੇ ਚਾਰ ਮਾਮਲਿਆਂ ’ਚ ਲਗਭਗ 14 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਹ ਮਾਮਲੇ ਦੁਮਕਾ, ਦੇਵਘਰ ਅਤੇ ਚਾਈਬਾਸਾ ਖਜ਼ਾਨੇ ਨਾਲ ਸਬੰਧਤ ਸਨ। ਸਜ਼ਾ ਦੇ ਨਾਲ-ਨਾਲ ਉਨ੍ਹਾਂ ਨੂੰ 60 ਲੱਖ ਰੁਪਏ ਜੁਰਮਾਨਾ ਵੀ ਭਰਨਾ ਪਿਆ ਸੀ। ਫ਼ਿਲਹਾਲ ਲਾਲੂ ਯਾਦਵ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਹਨ। ਇਸ ਮਾਮਲੇ ’ਚ ਸਾਬਕਾ ਸੰਸਦ ਮੈਂਬਰ ਜਗਦੀਸ਼ ਸ਼ਰਮਾ, ਪੀਏਸੀ ਦੇ ਤਤਕਾਲੀਨ ਪ੍ਰਧਾਨ ਧਰੁਵ ਭਗਤ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਲਾਲੂ ਪ੍ਰਸਾਦ ਯਾਦਵ ਦੀ ਸਿਹਤ ਫ਼ਿਲਹਾਲ ਠੀਕ ਨਹੀਂ ਚੱਲ ਰਹੀ, ਜਿਸ ਦੇ ਚਲਦਿਆਂ ਸੀਬੀਆਈ ਕੋਰਟ ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੂੰ ਕੁੱਝ ਰਾਹਤ ਦੇ ਸਕਦੀ ਹੈ, ਹਾਲਾਂਕਿ ਪਿਛਲੇ ਮਾਮਲਿਆਂ ਨੂੰ ਦੇਖਦੇ ਹੋਏ ਲਾਲੂ ਯਾਦਵ ਨੂੰ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਸੀ।

 

 

Check Also

‘ਆਪ’ ਨੇ 9 ਉਮੀਦਵਾਰਾਂ ਦੇ ਨਾਵਾਂ ਵਾਲੀ ਦੂੁਜੀ ਸੂਚੀ ਕੀਤੀ ਜਾਰੀ

ਹਰਿਆਣਾ ’ਚ ਕਾਂਗਰਸ ਤੇ ‘ਆਪ’ ਦੇ ਗਠਜੋੜ ਦੀਆਂ ਸੰਭਾਵਨਾਵਾਂ ਮੱਧਮ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਵਿਧਾਨ …