-11.9 C
Toronto
Thursday, January 15, 2026
spot_img
Homeਦੁਨੀਆਅਮਰੀਕਾ ਦੀ ਰੂਸ ਨੂੰ ਚਿਤਾਵਨੀ

ਅਮਰੀਕਾ ਦੀ ਰੂਸ ਨੂੰ ਚਿਤਾਵਨੀ

ਜੇਕਰ ਰੂਸ ਨੇ ਯੂਕਰੇਨ ’ਤੇ ਹਮਲਾ ਕੀਤਾ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ
ਭਾਰਤ ਨੇ ਵੀ ਆਪਣੇ ਨਾਗਰਿਕਾਂ ਨੂੰ ਯੂਕਰੇਨ ਛੱਡਣ ਦੀ ਸਲਾਹ ਦਿੱਤੀ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਦੇ ਪ੍ਰਸ਼ਾਸਨ ਨੇ ਰੂਸ ਨੂੰ ਯੂਕਰੇਨ ’ਤੇ ਹਮਲਾ ਕਰਨ ਦੀ ਸਥਿਤੀ ਵਿਚ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਵਾਈਟ ਹਾਊਸ ਦੀ ਪ੍ਰਧਾਨ ਉਪ ਪ੍ਰੈਸ ਸਕੱਤਰ ਕੈਰੀ ਜੀਨ ਪਿਯਰੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸੰਕਟ ਨੂੰ ਘੱਟ ਕਰਨ ਲਈ ਇਕ ਰਾਜਨੀਤਕ ਹੱਲ ਤੱਕ ਪਹੁੰਚਣ ਦੀ ਦਿਸ਼ਾ ਵਿਚ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਖਦਸ਼ਾ ਹੈ ਕਿ ਕਿਸੇ ਵੀ ਸਮੇਂ ਹਮਲਾ ਸ਼ੁਰੂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਕਿਸੇ ਵੀ ਸਥਿਤੀ ਦਾ ਟਾਕਰਾ ਕਰਨ ਲਈ ਤਿਆਰ ਹੈ। ਜੀਨ ਪਿਯਰੇ ਨੇ ਕਿਹਾ ਕਿ ਰਾਸ਼ਟਰਪਤੀ ਜੋਅ ਬਾਈਡਨ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਆਪਣੀ ਗੱਲਬਾਤ ਵਿਚ ਇਹ ਸਪੱਸ਼ਟ ਕੀਤਾ ਹੈ ਕਿ ਜੇਕਰ ਰੂਸ ਯੂਕਰੇਨ ’ਤੇ ਹਮਲਾ ਕਰਦਾ ਹੈ ਤਾਂ ਅਮਰੀਕਾ ਆਪਣੇ ਸਹਿਯੋਗੀਆਂ ਅਤੇ ਭਾਗੀਦਾਰਾਂ ਦੇ ਨਾਲ ਮਿਲ ਕੇ ਸਖਤ ਜਵਾਬ ਦੇਵੇਗਾ ਅਤੇ ਰੂਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਧਰ ਦੂਜੇ ਪਾਸੇ ਭਾਰਤ ਨੇ ਵੀ ਆਪਣੇ ਨਾਗਰਿਕਾਂ ਨੂੰ ਅਸਥਾਈ ਰੂਪ ਵਿਚ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਹੈ। ਇਹ ਸਲਾਹ ਯੂਕਰੇਨ ਅਤੇ ਰੂਸ ਵਿਚਕਾਰ ਚੱਲ ਰਹੇ ਤਣਾਅ ਅਤੇ ਯੁੱਧ ਦੀ ਸੰਭਾਵਨਾ ਨੂੰ ਦੇਖਦਿਆਂ ਦਿੱਤੀ ਗਈ ਹੈ। ਇਸ ਤਣਾਅ ਕਾਰਨ ਅਮਰੀਕਾ, ਬਿ੍ਰਟੇਨ, ਨਾਰਵੇ, ਜਪਾਨ ਅਤੇ ਡੈਨਮਾਰਕ ਪਹਿਲਾਂ ਹੀ ਆਪਣੇ ਨਾਗਰਿਕਾਂ ਨੂੰ ਯੂਕਰੇਨ ਛੱਡਣ ਲਈ ਕਹਿ ਚੁੱਕੇ ਹਨ।

 

RELATED ARTICLES
POPULAR POSTS