ਜ਼ਖਮੀਆਂ ਦੀ ਹਾਲਤ ਗੰਭੀਰ
ਪ੍ਰਧਾਨ ਮੰਤਰੀ ਦੇ ਘਰ ਹੋਈ ਸੀਨੀਅਰ ਅਧਿਕਾਰੀਆਂ ਦੀ ਅਹਿਮ ਮੀਟਿੰਗ
ਫੌਜ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਲਈ ਤਿਆਰ : ਫੌਜ ਮੁਖੀ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਉੜੀ ਸੈਕਟਰ ਵਿਚ ਜ਼ਖਮੀ ਹੋਏ ਜਵਾਨਾਂ ਵਿਚੋਂ ਕੇ. ਵਿਕਾਸ ਜਨਾਰਧਨ ਵੀ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਦਮ ਤੋੜ ਗਿਆ। ਜਵਾਨ ਨੇ ਦਿੱਲੀ ਦੇ ਆਰ.ਆਰ ਹਸਪਤਾਲ ਵਿਚ ਆਖ਼ਰੀ ਸਾਹ ਲਿਆ। ਜ਼ਿਕਰਯੋਗ ਹੈ ਕਿ ਲੰਘੇ ਐਤਵਾਰ ਨੂੰ ਤੜਕੇ 5 ਪੰਜ ਵਜੇ ਉੜੀ ਵਿਚ ਅੱਤਵਾਦੀਆਂ ਨੇ ਫੌਜ ਦੇ ਹੈਡਕੁਆਰਟਰ ‘ਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿਚ ਮੌਕੇ ‘ਤੇ ਫੌਜ ਦੇ 17 ਜਵਾਨ ਸ਼ਹੀਦ ਹੋ ਗਏ ਸਨ ਅਤੇ ਅੱਜ ਇਕ ਹੋਰ ਜਵਾਨ ਦੇ ਦਮ ਤੋੜਨ ਨਾਲ ਸ਼ਹੀਦ ਜਵਾਨਾਂ ਦੀ ਗਿਣਤੀ 18 ਹੋ ਗਈ ਹੈ। ਪੂਰੇ ਦੇਸ਼ ਵਿਚ ਇਸ ਹਮਲੇ ਨੂੰ ਲੈ ਕੇ ਸਖਤ ਰੋਸ ਪਾਇਆ ਜਾ ਰਿਹਾ ਹੈ। ਦੇਸ਼ ਅੱਤਵਾਦ ਤੇ ਪਾਕਿਸਤਾਨ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਿਹਾ ਹੈ। ਇਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਉਚ ਪੱਧਰੀ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਸਾਰੀਆਂ ਰਣਨੀਤੀਆਂ ‘ਤੇ ਚਰਚਾ ਹੋਈ ਤੇ ਇਸ ਗੱਲ ‘ਤੇ ਸਹਮਤੀ ਬਣੀ ਕਿ ਸਹੀ ਸਮਾਂ ਆਉਣ ‘ਤੇ ਸਹੀ ਫੈਸਲਾ ਲਿਆ ਜਾਵੇਗਾ।
ਪ੍ਰਧਾਨ ਮੰਤਰੀ ਦੇ ਘਰ ਕਰੀਬ ਡੇਢ ਘੰਟਾ ਚੱਲੀ ਬੈਠਕ ਵਿੱਚ ਗ੍ਰਹਿ ਮੰਤਰੀ ਰਾਜਨਾਥ ਸਿੰਘ, ਰੱਖਿਆ ਮੰਤਰੀ ਮਨੋਹਰ ਪਰੀਕਰ ਤੇ ਵਿੱਤ ਮੰਤਰੀ ਅਰੁਣ ਜੇਤਲੀ ਤੋਂ ਇਲਾਵਾ ਦੂਜੇ ਆਲਾ ਅਧਿਕਾਰੀਆਂ ਨੇ ਹਾਲਾਤ ‘ਤੇ ਚਰਚਾ ਕੀਤੀ। ਸੈਨਾ ਮੁਖੀ ਦਲਬੀਰ ਸਿੰਘ ਸੁਹਾਗ ਤੇ ਐਨ.ਐਸ.ਏ. ਚੀਫ ਅਜੀਤ ਡੋਭਾਲ ਨੇ ਬੈਠਕ ਵਿੱਚ ਕਿਹਾ ਕਿ ਪਾਕਿਸਤਾਨ ਜਿਸ ਤਰ੍ਹਾਂ ਅੱਤਵਾਦੀ ਭੇਜ ਰਿਹਾ ਹੈ, ਉਸ ਦੇ ਜਵਾਬ ਵਿੱਚ ਜ਼ੋਰਦਾਰ ਆਪਰੇਸ਼ਨ ਚਲਾਇਆ ਜਾਵੇ। ਥਲ ਸੈਨਾ ਮੁਖੀ ਨੇ ਇਹ ਕਿਹਾ ਕਿ ਸੈਨਾ ਨਿਰਦੇਸ਼ ਦਾ ਇੰਤਜ਼ਾਰ ਕਰ ਰਹੀ ਹੈ। ਸੈਨਾ ਮੁਖੀ ਦਾ ਕਹਿਣਾ ਸੀ ਕਿ ਜੇਕਰ ਨਿਰਦੇਸ਼ ਮਿਲਦਾ ਹੈ ਤਾਂ ਸੈਨਾ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਲਈ ਤਿਆਰ ਹੈ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …