Breaking News
Home / ਪੰਜਾਬ / ਅਰਵਿੰਦ ਕੇਜਰੀਵਾਲ ਦਾ ਦਾਅਵਾ

ਅਰਵਿੰਦ ਕੇਜਰੀਵਾਲ ਦਾ ਦਾਅਵਾ

ਚੰਨੀ, ਸਿੱਧੂ ਤੇ ਮਜੀਠੀਆ ਹਾਰਨਗੇ
ਲੁਧਿਆਣਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ’ਚ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਪੰਜਾਬ ਦੀ ਸੱਤਾ ’ਚ ਆਉਂਦੀ ਹੈ ਤਾਂ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਗੇ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਖਿਲਾਫ ਪੰਜਾਬ ’ਚ ਸਾਰੀਆਂ ਪਾਰਟੀਆਂ ਨੇ ਹੱਥ ਮਿਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪਾਰਟੀ ਨੂੰ 60 ਸੀਟਾਂ ਮਿਲ ਰਹੀਆਂ ਹਨ ਪਰ ਅਸੀਂ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਸਥਿਰ ਅਤੇ ਮਜ਼ਬੂਤ ਸਰਕਾਰ ਯਕੀਨੀ ਬਣਾਉਣ ਲਈ ਸਾਨੂੰ ਘੱਟੋ-ਘੱਟ 80 ਸੀਟਾਂ ’ਤੇ ਜਿਤਾਉਣ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਚਰਨਜੀਤ ਸਿੰਘ ਚੰਨੀ ਦੋਵੇਂ ਸੀਟਾਂ ਤੋਂ ਹਾਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਅੰਮਿ੍ਰਤਸਰ ਪੂਰਬੀ ਤੋਂ ਹਾਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਤੋਂ ਬਾਅਦ ਪੰਜਾਬ ਵਿਚ ਹਿੰਦੂ ਅਤੇ ਵਪਾਰੀ ਵਰਗ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹਰ ਵਿਅਕਤੀ ਦੀ ਸੁਰੱਖਿਆ ਕਰਾਂਗੇ।

 

Check Also

ਪ੍ਰਵੇਸ਼ ਵਰਮਾ ਦੇ ਬਿਆਨ ਲਈ ਅਮਿਤ ਸ਼ਾਹ ਮੰਗਣ ਦੇਸ਼ ਤੋਂ ਮੁਆਫੀ : ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਪ੍ਰਵੇਸ਼ ਵਰਮਾ ਦੇ ਬਿਆਨ ਨੂੰ ਦੱਸਿਆ ਖਤਰਨਾਕ ਨਵੀਂ …