Breaking News
Home / ਪੰਜਾਬ / ਬੇਅਦਬੀ ਮਾਮਲੇ ਨੂੰ ਲੈ ਕੇ ਕੇਜਰੀਵਾਲ ਨੇ ਚੰਨੀ ਸਰਕਾਰ ’ਤੇ ਵਿੰਨਿਆ ਨਿਸ਼ਾਨਾ

ਬੇਅਦਬੀ ਮਾਮਲੇ ਨੂੰ ਲੈ ਕੇ ਕੇਜਰੀਵਾਲ ਨੇ ਚੰਨੀ ਸਰਕਾਰ ’ਤੇ ਵਿੰਨਿਆ ਨਿਸ਼ਾਨਾ

ਕਿਹਾ : ਜੇ ਦੋਸ਼ੀਆਂ ਨੂੰ ਸਜ਼ਾ ਮਿਲੀ ਹੁੰਦੀ ਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਨਾ ਵਾਪਰਦੀ
ਮੋਹਾਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਾਏ ਗਏ ਭਗਵੰਤ ਮਾਨ ਵੱਲੋਂ ਮੋਹਾਲੀ ’ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕੇਜਰੀਵਾਲ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਵਿੰਨਦੇ ਹੋਏ ਕਿਹਾ ਕਿ ਪੰਜਾਬ ’ਚ ਪਰਚਾ ਰਾਜ ਹੈ। ਪੰਜਾਬ ਦੇ ਲੋਕ ਗੱਲ ਕਰਨ ਤੋਂ ਵੀ ਡਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਲੋਕਾਂ ’ਤੇ ਦਰਜ ਕੀਤੇ ਸਾਰੇ ਝੂਠੇ ਪਰਚੇ ਰੱਦ ਕੀਤੇ ਜਾਣਗੇ ਅਤੇ ਪੰਜਾਬ ’ਚ ਪਰਚਾ ਰਾਜ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਵਪਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਸਾਨੂੰ ਇਕ ਮੌਕਾ ਦੇ ਕੇ ਦੇਖੋ, ਅਸੀਂ ਤੁਹਾਡਾ ਦਿਲ ਜਿੱਤ ਲਵਾਂਗਾ ਅਤੇ ਅਸੀਂ ਵਪਾਰੀ ਵਰਗ ਨਾਲ ਸਬੰਧਤ ਸਾਰੇ ਮਸਲੇ ਹੱਲ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਵਪਾਰੀਆਂ ਤੋਂ ਹਿੱਸਾ ਮੰਗਿਆ ਜਾਂਦਾ ਰਿਹਾ ਪ੍ਰੰਤੂ ਜੇਕਰ ਪੰਜਾਬ ’ਚ ਸਾਡੀ ਸਰਕਾਰ ਬਣੀ ਤਾਂ ਵਪਾਰੀਆਂ ਨੂੰ ਸਰਕਾਰ ਦਾ ਹਿੱਸੇਦਾਰ ਬਣਾਇਆ ਜਾਵੇਗਾ। ਬੇਅਦਬੀ ਮਾਮਲੇ ’ਤੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਬੇਅਬਦੀ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਹੁੰਦੀ ਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਬਦੀ ਦੀ ਘਟਨਾ ਨਾ ਵਾਪਰਦੀ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਅੰਮਿ੍ਰਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਪਾਰਟੀ ’ਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਰਿੰਟੂ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਨਾਲ ਅੰਮਿ੍ਰਤਸਰ ’ਚ ਪਾਰਟੀ ਹੋਰ ਮਜ਼ਬੂਤ ਹੋਏਗੀ। ਕੇਜਰੀਵਾਲ ਨੇ ਕਿਹਾ ਕਿ ਅਸੀਂ ਅੰਮਿ੍ਰਤਸਰ ਨੂੰ ਵਰਲਡ ਆਈਕਨ ਸਿਟੀ ਬਣਾਉਣ ’ਤੇ ਕੰਮ ਕਰਾਂਗੇ।

 

Check Also

ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਸੁਭਾਸ਼ ਚਾਵਲਾ ਭਾਜਪਾ ’ਚ ਸ਼ਾਮਲ

ਦੋ ਵਾਰ ਮੇਅਰ ਵੀ ਰਹਿ ਚੁੱਕੇ ਹਨ ਸੁਭਾਸ਼ ਚਾਵਲਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਕਾਂਗਰਸ ਪਾਰਟੀ …