ਕਿਹਾ : ਵਿਰੋਧੀ ਪਾਰਟੀਆਂ ਹਿੰਦੂ-ਸਿੱਖ ਏਕਤਾ ਨੂੰ ਪਹੁੰਚਾਉਣਾ ਚਾਹੁੰਦੀਆਂ ਨੇ ਨੁਕਸਾਨ
ਲੁਧਿਆਣਾ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਇਕਜੁੱਟ ਰੱਖ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਵਿਚ ਹਿੰਦੂ-ਸਿੱਖਾਂ ਦਾ ਮਸਲਾ ਉਠਾ ਕੇ ਪੰਜਾਬ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀਆਂ ਹਨ ਜਦਕਿ ਪੰਜਾਬ ਵਿਚ ਧਰਮ, ਜਾਤ ਵਾਲਾ ਕੋਈ ਮਸਲਾ ਨਹੀਂ ਹੈ ਸਾਰੇ ਪੰਜਾਬੀ ਮਿਲ ਕੇ ਪੰਜਾਬ ਵਿਚ ਰਹਿ ਰਹੇ ਹਨ। ਇਸ ਮੌਕੇ ਮੁਨੀਸ਼ ਤਿਵਾੜੀ ਨੇ ਸਿਆਸੀ ਪਾਰਟੀਆਂ ਸਮੇਤ ਕਾਂਗਰਸ ਪਾਰਟੀ ’ਤੇ ਤੰਜ ਕਸਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਅਸਲ ਮੁੱਦਿਆਂ ਤੋਂ ਭਟਕ ਚੁੱਕੀਆਂ ਹਨ। ਉਨ੍ਹਾਂ ਸਟਾਰ ਪ੍ਰਚਾਰਕਾਂ ਵਿਚ ਆਪਣਾ ਨਾਂ ਸ਼ਾਮਲ ਨਾ ਕੀਤੇ ਜਾਣ ’ਤੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜਿਨ੍ਹਾਂ ਨੂੰ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ ਉਨ੍ਹਾਂ ਵਿਚੋਂ ਕਈ ਆਗੂ ਅਜਿਹੇ ਹਨ ਜਿਨ੍ਹਾਂ ਦੀ ਕੋਈ ਆਪਣੇ ਘਰ ਵਿਚ ਵੀ ਨਹੀਂ ਸੁਣਦਾ। ਪੰਜ ਰਾਜਾਂ ਵਿਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈ ਕਮਾਂਡ ਵੱਲੋਂ ਜੋ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਸੀ ਉਸ ਵਿਚ ਮੁਨੀਸ਼ ਤਿਵਾੜੀ ਨੂੰ ਸ਼ਾਮਲ ਨਹੀਂ ਕੀਤਾ ਗਿਆ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …