ਪ੍ਰਧਾਨ ਮੰਤਰੀ ਮੋਦੀ ਨੇ ਗਾਏ ਭਜਨ ਅਤੇ ਰਾਹੁਲ ਤੇ ਪਿ੍ਰਅੰਕਾ ਨੇ ਵਰਤਾਇਆ ਲੰਗਰ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਧਾਰਮਿਕ ਸਥਾਨਾਂ ’ਤੇ ਪਹੁੰਚ ਕੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਵਿਚ ਪੂਜਾ ਕੀਤੀ। ਮੋਦੀ ਨੇ ਮੰਦਰ ਵਿਚ ਸ਼ਰਧਾਲੂਆਂ ਨਾਲ ਭਜਨ ਵੀ ਗਾਏ। ਇਸ ਦੌਰਾਨ ਕਾਂਗਰਸੀ ਨੇਤਾ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਭੈਣ ਤੇ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਵੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ‘ਸੀਰ ਗੋਵਰਧਨ’ ਵਾਰਾਨਸੀ ਵਿਖੇ ਪਹੁੰਚ ਕੇ ਗੁਰੂ ਰਵਿਦਾਸ ਜੀ ਨੂੰ ਨਮਨ ਕੀਤਾ। ਇਸ ਤੋਂ ਬਾਅਦ ਇਨ੍ਹਾਂ ਦੋਵਾਂ ਕਾਂਗਰਸੀ ਨੇਤਾਵਾਂ ਨੇ ਧਾਮ ’ਤੇ ਸੰਗਤ ਨੂੰ ਲੰਗਰ ਵੀ ਵਰਤਾਇਆ। ਇਸੇ ਦੌਰਾਨ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਵੀ ਸੰਤ ਨਿਰੰਜਨ ਦਾਸ ਕੋਲੋਂ ਅਸ਼ੀਰਵਾਦ ਲਿਆ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਗੁਰੂ ਰਵਿਦਾਸ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ। ਚੰਨੀ ਨੇ ਗੁਰੂ ਰਵਿਦਾਸ ਦੇ ਜਨਮ ਅਸਥਾਨ ‘ਸੀਰ ਗੋਵਰਧਨ’ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਨਮਨ ਕੀਤਾ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਵੀ ਜਲੰਧਰ ਵਿਖੇ ਸਤਿਗੁਰੂ ਰਵਿਦਾਸ ਧਾਮ ਦੇ ਦਰਸ਼ਨ ਕਰਨ ਲਈ ਪਹੁੰਚੇ।
Check Also
ਸੀਨੀਅਰ ਆਈਏਐਸ ਅਧਿਕਾਰੀ ਵਿਨੀ ਮਹਾਜਨ ਹੋਏ ਸੇਵਾਮੁਕਤ
ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਸਨ ਵਿਨੀ ਮਹਾਜਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੀ …