ਜਰਨੈਲ ਸਿੰਘ ‘ਤੇ ਲੱਗੇ ਫੰਡਾਂ ਵਿਚ ਗੜਬੜੀ ਕਰਨ ਦੇ ਦੋਸ਼
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਿੱਚ ਦੂਸ਼ਣਬਾਜ਼ੀ ਦੀ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ। ਹੁਣ ਪੰਜਾਬ ਦੇ ਸਹਿ ਇੰਚਾਰਜ ਜਰਨੈਲ ਸਿੰਘ ਨੂੰ ਲਪੇਟਿਆ ਗਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕੌਂਸਲ ਦੇ ਮੈਂਬਰ ਪਵਿੱਤਰ ਸਿੰਘ ਨੇ ਜਰਨੈਲ ਸਿੰਘ ‘ਤੇ ਫੰਡ ਵਿੱਚ ਗੜਬੜੀ ਕਰਨ ਦਾ ਦੋਸ਼ ਲਾਇਆ ਹੈ।
ਪਵਿੱਤਰ ਨੇ ਕਿਹਾ ਹੈ ਕਿ ਜਰਨੈਲ ਸਿੰਘ ਨੇ 2015 ਵਿੱਚ ਇੱਕ ਲੱਖ ਰੁਪਏ ਆਪਣੇ ਖਾਤੇ ਵਿੱਚ ਪਵਾਏ ਸਨ। ਉਸ ਦੀ ਰਸੀਦ ਪਾਰਟੀ ਨੂੰ ਨਹੀਂ ਦਿੱਤੀ ਸੀ। ਇਸ ਤੋਂ ਇਲਾਵਾ ਜਰਨੈਲ ਸਿੰਘ ਨੇ ਪਾਰਟੀ ਫੰਡ ਦੇ ਨਾਂ ‘ਤੇ ਕਰੋੜਾਂ ਰੁਪਏ ਇਕੱਠੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਦੀ ਸ਼ਿਕਾਇਤ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕੋਲ ਕੀਤੀ ਗਈ ਸੀ ਪਰ ਉਨ੍ਹਾਂ ਨੇ ਕੋਈ ਕਾਰਵਾਈ ਨਹੀਂ ਕੀਤੀ। ਪਵਿੱਤਰ ਸਿੰਘ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਕੀਤੇ ਜਾਣਗੇ।
Check Also
ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ
ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …