ਬਿਆਸ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਅਮਿਤ ਸ਼ਾਹ ਅੱਜ ਚੋਣ ਪ੍ਰਚਾਰ ਦੌਰਾਨ ਡੇਰਾ ਬਿਆਸ ਪਹੁੰਚ ਗਏ ਅਤੇ ਉਨ੍ਹਾਂ ਡੇਰੇ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਅਮਿਤ ਸ਼ਾਹ ਵਲੋਂ ਇਸਦੀ ਜਾਣਕਾਰੀ ਆਪਣੇ ਟਵੀਟਰ ਪੇਜ਼ ’ਤੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਸੀ। ਧਿਆਨ ਰਹੇ ਕਿ ਆਉਂਦੀ 20 ਫਰਵਰੀ ਨੂੰ ਪੰਜਾਬ ਵਿਚ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਰਾਜਨੀਤਕ ਆਗੂਆਂ ਦੀਆਂ ਧਾਰਮਿਕ ਸ਼ਖ਼ਸੀਅਤਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ।
Check Also
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ
ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …