ਕਿਹਾ : ਕੈਪਟਨ ਅਮਰਿੰਦਰ ਸਿੰਘ ਨੂੰ ਸਤਾ ਰਿਹਾ ਹੈ ਹਾਰ ਦਾ ਡਰ
ਪਟਿਆਲਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੂੰ ਅੱਜ ਪਟਿਆਲਾ ਸ਼ਹਿਰ ’ਚ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਹ ਚੋਣ ਪ੍ਰਚਾਰ ਲਈ ਪਟਿਆਲਾ ’ਚ ਦਾਖਲ ਹੋਣ ਲੱਗੇ ਤਾਂ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਹ ਕਹਿ ਕੇ ਰੋਕ ਦਿੱਤਾ ਕਿ ਪਟਿਆਲਾ ’ਚ ਧਾਰਾ 144 ਲੱਗੀ ਹੋਈ ਹੈ ਅਤੇ 5 ਵਿਅਕਤੀਆਂ ਤੋਂ ਜ਼ਿਆਦਾ ਦੇ ਇਕੱਠ ਨੂੰ ਆਗਿਆ ਨਹੀਂ ਦਿੱਤੀ ਜਾ ਸਕਦੀ। ਭਗਵੰਤ ਮਾਨ ਨੇ ਕਿਹਾ ਕਿ ਚੋਣ ਪ੍ਰਚਾਰ ਰੁਕਣ ਤੋਂ ਬਾਅਦ ਤਾਂ ਧਾਰਾ 144 ਲੱਗਣੀ ਸਮਝ ’ਚ ਆਉਂਦੀ ਹੈ ਪ੍ਰੰਤੂ ਸਮੇਂ ਤੋਂ ਪਹਿਲਾਂ ਇਕੱਲੇ ਪਟਿਆਲੇ ’ਚ ਧਾਰਾ 144 ਲਗਾਉਣਾ ਕੈਪਟਨ ਦੀ ਹਾਰ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਕੈਪਟਨ ਨੇ ਸਾਢੇ ਚਾਰ ਸਾਲ ਸਿਸਵਾਂ ਮਹਿਲ ਦੇ ਦਰਵਾਜ਼ੇ ਲੋਕਾਂ ਲਈ ਬੰਦ ਰੱਖੇ ਪ੍ਰੰਤੂ ਹੁਣ 20 ਫਰਵਰੀ ਨੂੰ ਲੋਕ ਇਨ੍ਹਾਂ ਦੇ ਮਹਿਲ ਦੇ ਦਰਵਾਜ਼ੇ ਬਾਹਰੋਂ ਬੰਦ ਕਰ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਕਹਿੰਦੇ ਹਨ ਕਿ ਭਗਵੰਤ ਮਾਨ ਟੀਵੀ ’ਤੇ ਲੋਕਾਂ ਦਾ ਮਨੋਰੰਜਨ ਕਰ ਸਕਦਾ ਹੈ ਪ੍ਰੰਤੂ ਸਰਕਾਰ ਨਹੀਂ ਚਲਾ ਸਕਦਾ ਕਿਉਂਕਿ ਉਹ ਗੰਭੀਰ ਨਹੀਂ। ਉਨ੍ਹਾਂ ਕਿਹਾ ਕਿ ਮੈਂ ਕੈਪਟਨ ਨੂੰ ਪੁੱਛਣਾ ਚਾਹੁੰਦਾ ਹੈ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਸੰਸਦ ਮੈਂਬਰ ਸਨ ਤਾਂ ਉਨ੍ਹਾਂ ਦੀ ਲੋਕ ਸਭਾ ’ਚ ਹਾਜ਼ਰੀ 6 ਫੀਸਦੀ ਸੀ ਜਦਕਿ ਮੇਰੀ 94 ਫੀਸਦੀ, ਫਿਰ ਦੱਸੋ ਕਿ ਗੰਭੀਰ ਕੈਪਟਨ ਅਮਰਿੰਦਰ ਸਿੰਘ ਹੋਇਆ ਜਾਂ ਭਗਵੰਤ ਮਾਨ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …